08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੰਜਾਬ 'ਚ ਕੋਰ ਗਰੁੱਪ ਬਣਾ ਕੇ ਸਾਰੇ ਵਰਗਾਂ ਨੂੰ ਪ੍ਰਤੀਨਿਧਤਾ ਦਿੱਤੀ ਜਾਵੇਗੀ : ਡਾ. ਸ਼ੰਟੀ <br/>

Ad Position 21
No active advertisement
ਅਜੀਤ ਡੈਸਕ 31-12-2025
ਖਰੜ, 30 ਦਸੰਬਰ (ਗੁਰਮੁੱਖ ਸਿੰਘ ਮਾਨ)-ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਅਤੇ ਚੰਡੀਗੜ੍ਹ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਤੇ ਇਸ ਬਾਬਤ ਸੂਬੇ ਦੇ ਸਾਰੇ ਜ਼ਿਲਿ੍ਹਆਂ 'ਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ | ਪੰਜਾਬ ਦਾ ਕੋਈ ਵੀ ਹਸਪਤਾਲ ਬਿੱਲ ਅਦਾ ਨਾ ਕਰਨ ਦੀ ਸੂਰਤ 'ਚ ਮਿ੍ਤਕ-ਦੇਹ ਸੌਂਪਣ ਤੋਂ ਇਨਕਾਰ ਨਹੀਂ ਕਰ ਸਕਦਾ | ਹਰੇਕ ਹਸਪਤਾਲ ਲਈ ਮੁਰਦਾਘਰ ਹੋਣਾ ਜ਼ਰੂਰੀ ਹੈ ਅਤੇ ਲਾਸ਼ਾਂ ਨੂੰ ਘਰ ਲਿਜਾਣ ਵਾਸਤੇ ਸ਼ੀਸ਼ਿਆਂ ਵਾਲੀਆਂ ਗੱਡੀਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ | ਡਾ. ਸ਼ੰਟੀ ਬੀਤੇ ਦਿਨੀਂ ਪੰਜਾਬ ਖੱਤਰੀ ਸਭਾ ਵਲੋਂ ਖਰੜ ਵਿਖੇ ਕਰਵਾਏ ਗਏ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਦੇ 23 ਜ਼ਿਲਿ੍ਹਆਂ 'ਚ ਕੋਰ ਗਰੁੱਪ ਬਣਾਏ ਜਾ ਰਹੇ ਹਨ, ਜਿਨ੍ਹਾਂ 'ਚ ਸਮਾਜ ਦੇ ਸਾਰੇ ਵਰਗਾਂ ਨੂੰ ਪ੍ਰਤੀਨਿਧਤਾ ਦਿੱਤੀ ਜਾਵੇਗੀ ਅਤੇ ਇਹ ਗਰੁੱਪ ਹਰੇਕ ਜ਼ਿਲ੍ਹੇ 'ਚ ਸੰਗਠਨ ਨਾਲ ਮਿਲ ਕੇ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਪਿਛਲੇ ਮਹੀਨੇ ਪੰਜਾਬ ਦੇ ਚਾਰ ਜ਼ਿਲਿ੍ਹਆਂ ਦਾ ਦੌਰਾ ਕੀਤਾ ਸੀ | ਉਨ੍ਹਾਂ ਕਿਹਾ ਕਿ ਕੋਈ ਵੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਲੋਗੋ ਚਿੱਤਰ ਦੀ ਵਰਤੋਂ ਨਹੀਂ ਕਰ ਸਕਦਾ, ਜਦਕਿ ਕੁਝ ਲੋਕ ਮਨੁੱਖੀ ਅਧਿਕਾਰਾਂ ਲਈ ਕੰਮ ਕਰਨਾ ਪਸੰਦ ਕਰਦੇ ਹਨ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਲੋਗੋ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਿਯਮਾਂ ਬਾਰੇ ਸੁਚੇਤ ਰਹਿਣ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ | ਇਸ ਮੌਕੇ ਪੰਜਾਬ ਖੱਤਰੀ ਸਭਾ ਖਰੜ ਦੇ ਪ੍ਰਧਾਨ ਵਿਨੋਦ ਕਪੂਰ, ਮੀਤ ਪ੍ਰਧਾਨ ਪਰਮਿੰਦਰ ਸਿੰਘ ਭਾਟੀਆ, ਸਮਾਜ ਸੇਵੀ ਵਰਿੰਦਰਪਾਲ ਸਿੰਘ ਮਾਨ, ਬਲਵਿੰਦਰ ਸਿੰਘ ਕੁੰਭੜਾ, ਵਿਜੇ ਧਵਨ, ਸੰਦੀਪ ਬਿੰਦਰਾ, ਰਾਜੇਸ਼ ਕਪੂਰ, ਇਕਬਾਲ ਸਿੰਘ ਸਰਪੰਚ, ਅਮਰਜੀਤ ਸਿੰਘ, ਗੁਰਦੇਵ ਸਿੰਘ ਜਮੁਨਾ ਅਪਾਰਟਮੈਂਟ, ਪ੍ਰਦੀਪ ਸ਼ਰਮਾ, ਵਿਕਾਸ ਚੱਢਾ, ਸਾਧੂ ਰਾਮ ਚੰਦਾ, ਤਾਇਆ ਰਾਮ ਸਿੰਘ, ਪ੍ਰੇਮ ਸਿੰਘ ਸੰਤੇਮਾਜਰਾ, ਸ਼ਮਸ਼ੇਰ ਸਿੰਘ ਮੈਨੇਜਰ ਪ੍ਰਭ ਆਸਰਾ ਟਰੱਸਟ, ਰਣਵਿੰਦ ਖੰਨਾ, ਰਾਜਿੰਦਰ ਕੁਮਾਰ ਅਰੋੜਾ, ਜਸਵਿੰਦਰ ਸਿੰਘ ਭਾਟੀਆ, ਪ੍ਰਹਿਲਾਦ ਕੁਮਾਰ, ਇਕਬਾਲ ਸਿੰਘ, ਆਨੰਦ ਬਾਂਸਲ, ਹਰਪ੍ਰੀਤ ਸਿੰਘ ਰੇਖੀ ਤੇ ਵੇਦ ਪ੍ਰਕਾਸ਼ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਵੱਖ-ਵੱਖ ਨਗਰ ਕੌਂਸਲਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਅਗਲੀ ਖ਼ਬਰ ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਨੇ ਆਪਣਾ 51ਵਾਂ ਸਥਾਪਨਾ ਦਿਵਸ ਮਨਾਇਆ <br/>
Ad Position 24