ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਿਸ਼ਨਗੜ੍ਹ ਦੀ ਫਿਰਨੀ ਦੀ ਮਾੜੀ ਹਾਲਤ ਕਾਰਨ ਪਿੰਡ ਵਾਸੀ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 23-11-2025
ਬਰੇਟਾ, 22 ਨਵੰਬਰ (ਜੀਵਨ ਸ਼ਰਮਾ)-ਪਿੰਡ ਕਿਸ਼ਨਗੜ੍ਹ ਦੀ ਇਕ ਸਾਈਡ ਵਾਲੀ ਫਿਰਨੀ ਬਹੁਤ ਹੀ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗੁਲਜਾਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਫਿਰਨੀ ਵਾਲੀ ਸੜਕ ਦੀ ਹਾਲਤ ਬਹੁਤ ਹੀ ਮਾੜੀ ਹੋ ਚੁੱਕੀ ਹੈ | ਥਾਂ-ਥਾਂ ਡੰੂਘੇ ਖੱਡੇ ਪੈ ਚੁੱਕੇ ਹਨ | ਬਾਰਿਸ਼ ਦੇ ਦਿਨਾਂ 'ਚ ਤਾਂ ਰਸਤਾ ਬੰਦ ਹੀ ਹੋ ਜਾਂਦਾ ਹੈ | ਇਸ ਫਿਰਨੀ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਹੋਰ ਧਾਰਮਿਕ ਸਥਾਨ ਹਨ | ਇਹ ਰਸਤਾ ਖੇਤਰ ਦੇ ਲੋਕਾਂ ਨੂੰ ਸੰਗਰੂਰ ਜ਼ਿਲੇ੍ਹ ਨਾਲ ਜੋੜਦਾ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਵਲੋਂ ਪ੍ਰਸ਼ਾਸਨ ਕੋਲ ਕਈ ਵਾਰ ਫ਼ਰਿਆਦ ਕੀਤੀ ਜਾ ਚੁੱਕੀ ਹੈ ਪਰ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਮੰਗ ਕੀਤੀ ਕਿ ਫਿਰਨੀ ਨੂੰ ਜਲਦ ਨਵੇਂ ਸਿਰੇ ਤੋਂ ਬਣਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮਨੋਹਰ ਸਿੰਘ ਨੇ ਗੁਰੂ ਸਾਹਿਬਾਨਾਂ ਦੇ ਵਿਸ਼ੇਸ਼ ਦਿਹਾੜਿਆਂ ਨਾਲ ਸਬੰਧਿਤ ਦੁਰਲੱਭ ਸਿੱਕੇ ਸੰਭਾਲ ਰੱਖੇ ਹਨ <br/> ਅਗਲੀ ਖ਼ਬਰ ਆਈਲੈਟਸ ਅਤੇ ਇਮੀਗ੍ਰੇਸ਼ਨ ਐਸੋਸੀਏਸ਼ਨ ਬਠਿੰਡਾ ਨੇ ਸਾਲਾਨਾ ਸਮਾਗਮ ਕਰਵਾਇਆ <br/>
Ad Position 24
No active advertisement