ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੀ.ਪੀ.ਆਈ. ਦੀ 25ਵੀਂ ਜ਼ਿਲ੍ਹਾ ਜਥੇਬੰਦਕ ਕਾਨਫ਼ਰੰਸ 25 ਨੂੰ ਮਾਨਸਾ 'ਚ <br/>

Ad Position 21
No active advertisement
ਅਜੀਤ ਡੈਸਕ 23-11-2025
ਮਾਨਸਾ, 22 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਸੀ.ਪੀ.ਆਈ. ਵਲੋਂ ਪਾਰਟੀ ਦੀ 25ਵੀਂ ਜ਼ਿਲ੍ਹਾ ਜਥੇਬੰਦਕ ਕਾਨਫ਼ਰੰਸ ਜੋ 25 ਨਵੰਬਰ ਨੂੰ ਹੋ ਰਹੀ ਹੈ, ਦੀਆਂ ਤਿਆਰੀਆਂ ਸਬੰਧੀ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਜ਼ਿਲ੍ਹਾ ਕੌਂਸਲ ਮੀਟਿੰਗ ਕੀਤੀ ਗਈ | ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਅੰਦੋਲਨ ਦੀ 5ਵੀਂ ਵਰੇ੍ਹਗੰਢ ਮੌਕੇ ਚੰਡੀਗੜ੍ਹ ਵਿਖੇ 26 ਨਵੰਬਰ ਨੂੰ ਹੋਣ ਵਾਲੀ ਰੈਲੀ ਦੀ ਹਮਾਇਤ 'ਚ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨ-ਮਜ਼ਦੂਰ ਮਾਰੂ ਨੀਤੀਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਜ਼ਮੀਨਾਂ ਦੇਣ ਦੀ ਨੀਤੀ ਖ਼ਿਲਾਫ਼ ਸਾਂਝੇ ਤੇ ਤਿੱਖੇ ਸੰਘਰਸ਼ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਅੰਦੋਲਨ ਦੌਰਾਨ ਭਾਜਪਾ ਸਰਕਾਰ ਨੇ ਰਹਿੰਦੀਆਂ ਮੰਗਾਂ ਨੂੰ ਜਲਦ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਜੋ ਹਾਲੇ ਤੱਕ ਪੂਰਾ ਨਹੀਂ ਹੋਇਆ | ਉਨ੍ਹਾਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਪਾਰਟੀ ਵਲੋਂ ਸੰਜੀਦਾ ਰੂਪ 'ਚ ਚਰਚਾ ਕਰਦਿਆਂ ਕਿਹਾ ਕਿ ਹਮ ਖਿਆਲੀ ਤੇ ਨਿਰੋਈ ਸੋਚ ਵਾਲੀਆਂ ਧਿਰਾਂ ਨਾਲ ਤਾਲਮੇਲ ਕਰ ਕੇ ਚੋਣਾਂ ਲੜੀਆਂ ਜਾਣਗੀਆਂ | ਇਸ ਮੌਕੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ, ਏਟਕ ਦੇ ਆਗੂ ਕੁਲਵਿੰਦਰ ਸਿੰਘ ਉੱਡਤ, ਵੇਦ ਪ੍ਰਕਾਸ਼ ਬੁਢਲਾਡਾ, ਅਰਵਿੰਦਰ ਕੌਰ, ਸੀਤਾਰਾਮ ਗੋਬਿੰਦਪੁਰਾ, ਰੂਪ ਸਿੰਘ ਢਿੱਲੋਂ, ਰਤਨ ਭੋਲਾ, ਕਿਰਨਾ ਰਾਣੀ ਐਮ. ਸੀ., ਨਰੇਸ਼ ਕੁਮਾਰ ਬੁਰਜ ਹਰੀਕੇ, ਮਲਕੀਤ ਸਿੰਘ ਮੰਦਰਾਂ, ਗੁਰਦਿਆਲ ਸਿੰਘ, ਕਪੂਰ ਸਿੰਘ ਕੋਟ ਲੱਲੂ, ਜਗਸੀਰ ਰਾਏਕੇ, ਹਰਮੀਤ ਸਿੰਘ ਬੋੜਾਵਾਲ, ਦਲਜੀਤ ਸਿੰਘ ਮਾਨਸ਼ਾਹੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 5 ਖ਼ਿਲਾਫ਼ ਮੁਕੱਦਮਾ ਦਰਜ <br/> ਅਗਲੀ ਖ਼ਬਰ ਰੌਇਲ ਕਾਲਜ ਵਿਖੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ <br/>
Ad Position 24
No active advertisement