ਸਰਦੂਲਗੜ੍ਹ, 22 ਨਵੰਬਰ (ਅਰੋੜਾ)-ਸਰਕਾਰੀ ਹਾਈ ਸਕੂਲ ਕਾਹਨੇਵਾਲਾ ਦੇ 6ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ ਲਗਾਇਆ ਗਿਆ | ਟੂਰ ਦੀ ਰਵਾਨਗੀ ਗ੍ਰਾਮ ਪੰਚਾਇਤ ਪਿੰਡ ਕਾਹਨੇਵਾਲਾ ਦੇ ਸਰਪੰਚ ਕਰਮਜੀਤ ਸਿੰਘ ਸੰਧੂ ਤੇ ਸਕੂਲ ਕਮੇਟੀ ਦੇ ਚੇਅਰਮੈਨ ਰਾਮ ਸਰੂਪ ਤੇ ਕਮੇਟੀ ਮੈਂਬਰਾਂ ਵਲੋਂ ਕੀਤੀ ਗਈ | ਮੁੱਖ ਅਧਿਆਪਕਾ ਅਨੀਤਾ ਰਾਣੀ ਨੇ ਦੱਸਿਆ ਕਿ ਬੱਚਿਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਦਰਸ਼ਨ ਕਰਵਾਏ ਗਏ | ਸਟਾਫ਼ ਮੈਂਬਰ ਹਾਜ਼ਰ ਸਨ |