ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਟਿੱਪਰ ਦੀ ਲਪੇਟ 'ਚ ਆਉਣ ਕਾਰਨ ਅੰਗਹੀਣ ਵਿਅਕਤੀ ਦੀ ਮੌਤ

Ad Position 21
No active advertisement
ਮਿਰਤਕ ਬਲਵਿੰਦਰ ਸਿੰਘ ਕਾਲਾ ਦੀ ਫਾਈਲ ਤਸਵੀਰ | <br/> 23-11-2025
ਲਹਿਰਾਗਾਗਾ 22 ਨਵੰਬਰ (ਅਸ਼ੋਕ ਗਰਗ)-ਸਥਾਨਕ ਜਾਖ਼ਲ ਰੋਡ 'ਤੇ ਟਿੱਪਰ ਦੀ ਲਪੇਟ ਵਿਚ ਆ ਜਾਣ ਕਾਰਨ ਇੱਕ ਅੰਗਹੀਣ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਦਿੰਦਿਆਂ ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਰਫ਼ ਕਾਲਾ ਵਾਸੀ ਪਿੰਡ ਕੋਟੜਾ ਲਹਿਲ ਆਪਣੇ ਟਰਾਈ ਸਾਈਕਲ 'ਤੇ ਜਾਖ਼ਲ ਸਾਈਡ ਤੋਂ ਲਹਿਰਾਗਾਗਾ ਵੱਲ ਆ ਰਿਹਾ ਸੀ ਕਿ ਪਿੱਛੋਂ ਆ ਰਹੇ ਇੱਕ ਟਿੱਪਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਟਿੱਪਰ ਚਾਲਕ ਟਿੱਪਰ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਹੈ | ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਦੇ ਨਾਲ ਦੀ ਟਿੱਪਰ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ ਤੇ ਉਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨੇਤਰਦਾਨੀ ਸੌਰਵ ਗੋਇਲ ਦੀ 14ਵੀਂ ਬਰਸੀ ਮੌਕੇ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ <br/> ਅਗਲੀ ਖ਼ਬਰ ਲੈਬਾਰਟਰੀ ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਭਖਵੇਂ ਮਸਲਿਆਂ ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ <br/>
Ad Position 24
No active advertisement