ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੜਕ ਹਾਦਸੇ 'ਚ ਅÏਰਤ ਦੀ ਮੌਤ

Ad Position 21
No active advertisement
ਅਜੀਤ ਡੈਸਕ 23-11-2025
ਅਮਰਗੜ੍ਹ, 22 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਮਲੇਰਕੋਟਲਾ ਪਟਿਆਲਾ ਮੁੱਖ ਮਾਰਗ ਤੇ ਸਥਿਤ ਪਿੰਡ ਲਾਂਗੜੀਆਂ ਦੀ ਵਿਖੇ ਇੱਕ ਅÏਰਤ ਦੀ ਸੜਕ ਹਾਦਸੇ ਵਿਚ ਮੌਤ ਹੋ ਉਹ ਜਾਣ ਨਾਲ ਪਿੰਡ ਵਿਚ ਸ਼ੋਕ ਦੀ ਲਹਿਰ ਦੌੜ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਸਵੇਰੇ 5 ਵਜੇ ਦੇ ਕਰੀਬ 45 ਸਾਲਾ ਪਰਮਵੀਰ ਕੌਰ ਪਤਨੀ ਨਰਿੰਦਰ ਸਿੰਘ ਵਾਸੀ ਲਾਂਗੜੀਆਂ ਗੁਰਦੁਆਰਾ ਸਾਹਿਬ ਨੂੰ ਮੱਥਾ ਟੇਕਣ ਜਾ ਰਹੀ ਸੀ ਅਤੇ ਉਸ ਦਾ ਪਤੀ ਵੀ 20 ਕੁ ਕਦਮ ਪਿੱਛੇ ਸੀ ਤਾਂ ਮਲੇਰਕੋਟਲਾ ਸਾਈਡ ਤੋਂ ਆ ਰਹੇ ਇੰਡੇਨ ਗੈੱਸ ਦੇ ਟਰੱਕ ਨੇ ਪਿੱਛੋਂ ਉਕਤ ਅÏਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਉਨ੍ਹਾਂ ਦੱਸਿਆ ਕਿ ਲਾਸ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ ਅਤੇ ਮਿ੍ਤਕਾ ਦੇ ਪਤੀ ਨਰਿੰਦਰ ਸਿੰਘ ਦੇ ਬਿਆਨ ਦਰਜ ਕਰ ਕੇ ਟਰੱਕ ਡਰਾਈਵਰ ਨੂਰਦੀਨ ਪੁੱਤਰ ਨੱਥੂ ਖਾਂ ਵਾਸੀ ਬੌੜਹਾਈ ਖ਼ੁਰਦ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਕਨਵੈੱਨਸ਼ਨ ਦੌਰਾਨ ਜਸਵੰਤ ਸਿੰਘ ਸੋਹੀਆ ਨੰੂ ਮੁੜ ਚੁਣਿਆ ਪ੍ਰਧਾਨ <br/> ਅਗਲੀ ਖ਼ਬਰ ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੂੰ ਮਿਲਿਆ ਚਾਂਦੀ ਦਾ ਤਗਮਾ <br/>
Ad Position 24
No active advertisement