08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਕੁੱਟਮਾਰ ਕਰਨ, ਭੰਨ ਤੋੜ ਅਤੇ ਧਮਕੀਆਂ ਦੇਣ ਦੇ ਮਾਮਲੇ ਤਹਿਤ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-06-2025
ਗੋਨਿਆਣਾ, 2 ਜੂਨ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਹਰਰਾਏਪੁਰ ਦੇ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਨੇ ਆਪਣੇ ਸਕੇ ਭਰਾ ਮਨਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਮੇਰੇ ਭਰਾ ਵਲੋਂ ਕੁਝ ਹੋਰ ਲੋਕਾਂ ਨੂੰ ਨਾਲ ਲੈ ਕੇ ਮੇਰੀ ਕੁੱਟਮਾਰ ਕਰਨ ਦੌਰਾਨ ਮੈਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਭੰਨਤੋੜ ਵੀ ਕੀਤੀ ਗਈ | ਇਸ ਸ਼ਿਕਾਇਤ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੇਹੀਆਂ ਵਾਲਾ ਦੇ ਹੌਲਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਸਾਨੂੰ ਗੁਰਪ੍ਰੀਤ ਸਿੰਘ ਪਾਸੋਂ ਇੱਕ ਸ਼ਿਕਾਇਤ ਪ੍ਰਾਪਤ ਹੋਈ ਹੈ, ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਗੁਰਸਾਹਿਬ ਸਿੰਘ ਪੁੱਤਰ ਬਲਵਿੰਦਰ ਸਿੰਘ, ਗੁਰਸੇਵਕ ਸਿੰਘ ਪੁੱਤਰ ਮਹਿੰਦਰ ਸਿੰਘ, ਜਗਸੀਰ ਸਿੰਘ ਪੁੱਤਰ ਸੋਹਣ ਸਿੰਘ, ਸੇਵਕ ਸਿੰਘ ਵਾਸੀ ਖੋਖਰ ਮਨਪ੍ਰੀਤ ਸਿੰਘ ਕਾਲਾ ਪੰਪ ਵਾਲਾ ਵਾਸੀ ਗੋਨਿਆਣਾ ਮੰਡੀ, ਮਨਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਹਰਰਾਏਪੁਰ ਖ਼ਿਲਾਫ਼ ਬਣਦੀ ਧਾਰਾ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ, ਇਸ ਮਾਮਲੇ ਵਿਚ ਹਾਲੇ ਤੱਕ ਕੋਈ ਗਿ੍ਫ਼ਤਾਰੀ ਨਹੀਂ ਹੋਈ ਅਤੇ ਪੁਲਿਸ ਦੋਸ਼ੀਆਂ ਦੀ ਭਾਲ ਵਿਚ ਜੁਟੀ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਜਨਤਕ ਥਾਵਾਂ 'ਤੇ ਤੰਬਾਕੂ ਵੇਚਣ ਅਤੇ ਸੇਵਨ ਕਰਨ ਵਾਲਿਆਂ ਦੇ ਚਲਾਨ ਕੱਟੇ ਅਗਲੀ ਖ਼ਬਰ ਬਠਿੰਡਾ ਜੇਲ੍ਹ 'ਚ ਦਮ ਤੋੜਨ ਵਾਲੇ ਮਜ਼ਦੂਰ ਦੀ ਦੋ ਹਫ਼ਤਿਆਂ ਤੋਂ ਮੁਰਦਾਘਾਟ 'ਚ ਰੁਲ ਰਹੀ ਹੈ ਲਾਸ਼
Ad Position 24