ਭੁੱਚੋ ਮੰਡੀ, 2 ਜੂਨ (ਪਰਵਿੰਦਰ ਸਿੰਘ ਜੌੜਾ)-ਸਿਵਲ ਸਰਜਨ ਬਠਿੰਡਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ. ਨਵਦੀਪ ਕੌਰ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਭਾਗੀ ਕਰਮਚਾਰੀਆਂ ਵਲੋਂ ਜਨਤਕ ਥਾਵਾਂ 'ਤੇ ਤੰਬਾਕੂ ਵੇਚਣ ਅਤੇ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਵਿਭਾਗ ਦੇ ਬੁਲਾਰੇ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਕਿ ਸਥਾਨਕ ਸ਼ਹਿਰ ਅਤੇ ਨਜ਼ਦੀਕੀ ਖੇਤਰ ਵਿਚ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਤੰਬਾਕੂ ਦੇ ਮਨੁੱਖੀ ਸਿਹਤ 'ਤੇ ਮਾੜੇ ਪ੍ਰਭਾਵ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਜਨਤਕ ਥਾਵਾਂ 'ਤੇ ਤੰਬਾਕੂ ਦੇ ਸੇਵਨ ਦੀ ਮਨਾਹੀ ਬਾਰੇ ਦੱਸਿਆ ਗਿਆ | ਉਨ੍ਹਾਂ ਦੁਕਾਨਦਾਰਾਂ ਨੂੰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵੇਚਣ ਅਤੇ ਖ਼ਰੀਦਣ 'ਤੇ ਪਾਬੰਧੀ ਦੇ ਬੋਰਡ ਲਾਉਣ ਲਈ ਕਿਹਾ | ਜਿਨ੍ਹਾਂ ਦੁਕਾਨਾਂ 'ਤੇ ਇਨ੍ਹਾਂ ਨਿਰਦੇਸ਼ਾਂ ਸੰਬੰਧੀ ਕਮੀਆਂ ਸਨ, ਦੇ ਵੀ ਚਲਾਨ ਕੱਟੇ ਗਏ ਅਤੇ ਅੱਗੇ ਤੋਂ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ | ਇਸ ਮੌਕੇ ਸਿਹਤ ਸੁਪਰਵਾਈਜ਼ਰ ਬਲਵੀਰ ਸਿੰਘ, ਕਿ੍ਸ਼ਨ ਲਾਲ, ਅਜੇ ਕੁਮਾਰ, ਸਰਬਜੀਤ ਸਿੰਘ, ਸੁਰਜੀਤ ਸਿੰਘ ਅਤੇ ਹੋਰ ਕਰਮਚਾਰੀ ਸ਼ਾਮਲ ਸਨ |
ਸਿਹਤ ਵਿਭਾਗ ਨੇ ਜਨਤਕ ਥਾਵਾਂ 'ਤੇ ਤੰਬਾਕੂ ਵੇਚਣ ਅਤੇ ਸੇਵਨ ਕਰਨ ਵਾਲਿਆਂ ਦੇ ਚਲਾਨ ਕੱਟੇ
ਅਜੀਤ ਡੈਸਕ
03-06-2025