08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

-ਮਾਮਲਾ ਮਹਿਰਾਜ ਵਿਖੇ ਸੀਵਰੇਜ ਦੀ ਸਮੱਸਿਆ ਦਾ- ਸਾਂਝੀ ਕਮੇਟੀ ਦਾ ਗਠਨ, ਨਗਰ ਨਿਵਾਸੀਆਂ ਨੂੰ ਬੱਝੀ ਆਸ

Ad Position 21
No active advertisement
ਅਜੀਤ ਡੈਸਕ 03-06-2025
ਮਹਿਰਾਜ, 2 ਜੂਨ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ 'ਚ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਬੇਸ਼ੱਕ ਸਮੇਂ-ਸਮੇਂ ਸਿਰ ਸੀਵਰੇਜ ਬੰਦ ਦੀ ਸਮੱਸਿਆ ਨੂੰ ਲੈ ਕੇ ਨਗਰ ਵਾਸੀਆਂ ਵਲੋਂ ਵੱਖ-ਵੱਖ ਪਾਰਟੀਆਂ ਅਤੇ ਆਗੂਆਂ ਦੀ ਅਗਵਾਈ ਵਿਚ ਸੰਘਰਸ਼ ਕੀਤੇ ਗਏ ਪਰ ਨਗਰ ਦੇ ਸੀਵਰੇਜ ਦੀ ਸਮੱਸਿਆ ਜਿਓ ਦੀ ਤਿਓ ਬਣੀ ਹੋਈ ਹੈ | ਸਮੱਸਿਆ ਨੂੰ ਵੇਖਦਿਆਂ ਹੁਣ ਨਗਰ ਦੇ ਮੋਹਤਬਰਾਂ ਵਲੋਂ ਇਸ ਦਾ ਹੱਲ ਲਈ ਨਗਰ ਦੇ ਸਮੂਹ ਰਾਜਨੀਤਿਕ ਆਗੂਆਂ ਸਮੇਤ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੂੰ ਇਕ ਝੰਡੇ ਥੱਲੇ ਇਕੱਠ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ | ਨਗਰ ਵਾਸੀ ਸਮਾਜ ਸੇਵੀ ਮਨਵੀਰ ਸਿੰਘ ਮੰਨਾ ਨੇ ਦੱਸਿਆ ਕਿ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਤਾਲਮੇਲ ਕਰਕੇ ਕਮੇਟੀ ਬਣਾਈ ਹੈ ਜੋ ਮਿਲਕੇ ਯਤਨ ਕਰਨਗੇ ਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਨਗਰ ਦੀ ਭਲਾਈ ਲਈ ਕੰਮ ਕਰਨਗੇ | ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਨੇ ਕਿਹਾ ਕਿ ਨਗਰ ਮਹਿਰਾਜ ਦੀ ਭਲਾਈ ਲਈ ਉਹ ਹਮੇਸ਼ਾ ਹੀ ਯੋਗਦਾਨ ਕਰਦੇ ਆਏ ਹਨ ਤੇ ਅੱਗੇ ਵੀ ਕਰਨਗੇ | ਉਨ੍ਹਾਂ ਸਮਾਜ ਸੇਵੀ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਕਜੁੱਟ ਹੋਏ ਹਨ, ਹੁਣ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਵਿਚ ਸਫਲਤਾ ਹਾਸਲ ਹੋਵੇਗੀ | ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਕਾਰਣ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ | ਆਮ ਆਦਮੀ ਪਾਰਟੀ ਦੇ ਆਗੂ ਯੋਧਾ ਮਹਿਰਾਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਗਰ ਦੀ ਭਲਾਈ ਲਈ ਸਾਰਿਅ: ਨਾਲ ਮਿਲਕੇ ਕੰਮ ਕਰਨ ਲਈ ਤਿਆਰ ਹਨ | ਲੋਕਲ ਗੁਰਦੁਆਰਾ ਦੇ ਪ੍ਰਬੰਧਕ ਜਗਰਾਜ ਸਿੰਘ ਵਾਲਸਾ ਨੇ ਕਿਹਾ ਕਿ ਨਗਰ ਦੀ ਸੀਵਰੇਜ ਸਮੱਸਿਆ ਦੇ ਹੱਲ ਲਈ ਸਮੂਹ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸੰਸਥਾਂ ਹੁਣ ਯਤਨ ਕਰਨਗੀਆਂ | ਆਗੂਆਂ ਨੇ ਨਗਰ ਵਾਸੀਆਂ ਨੂੰ ਅਪੀਲ ਕੀਤੀ ਕਿ ਸੀਵਰੇਜ ਵਿਚ ਕੋਈ ਵੀ ਅਜਿਹੀ ਵਸਤੂ ਨਾ ਪਾਈ ਜਾਵੇ ਜਿਸ ਕਾਰਨ ਸੀਵਰੇਜ ਬੰਦ ਹੁੰਦਾ ਹੋਵੇ | ਇਸ ਮੌਕੇ ਪਿੰਡ ਵਾਸੀਆਂ ਨੇ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਨ ਦਾ ਵਾਅਦਾ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਹੁਣ ਆਸ ਵਿਖਾਈ ਦੇ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕਰਜ਼ਾ ਲਿਮਟਾਂ ਦੀ ਪੇਮੈਂਟ ਜਾਰੀ ਨਾ ਹੋਣ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਐੱਸ.ਬੀ.ਆਈ. ਬੈਂਕ ਦੀ ਬ੍ਰਾਂਚ ਭੁੱਚੋ ਕਲਾਂ ਅੱਗ... ਅਗਲੀ ਖ਼ਬਰ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਮਿਲੀ ਲਾਸ਼
Ad Position 24