08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪਿੰਡਾਂ 'ਚ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 03-06-2025
ਸੰਗਤ ਮੰਡੀ, 2 ਜੂਨ (ਸੁਖਤੇਜ ਧਾਲੀਵਾਲ)-ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਦੇਸ਼ ਭਰ ਵਿਚ ਚਲਾਈ ਜਾ ਰਹੀ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ 2025 ਤਹਿਤ ਕਿ੍ਸ਼ੀ ਵਿਗਿਆਨ ਕੇਂਦਰ ਬਠਿੰਡਾ ਵਲੋਂ ਸੰਗਤ ਬਲਾਕ ਦੇ ਪਿੰਡ ਫਰੀਦਕੋਟ ਕੋਟਲੀ, ਕੋਟਲੀ ਸਾਬੋ, ਬਾਂਡੀ ਅਤੇ ਕਾਲਝਰਾਣੀ ਵਿਖੇ ਕੈਂਪ ਲਗਾਏ, ਜਿਸ ਵਿਚ ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ | ਕੇ .ਵੀ .ਕੇ ਬਠਿੰਡਾ ਦੀ ਟੀਮ ਦੇ ਡਾ: ਗੁਰਮੀਤ ਸਿੰਘ ਢਿੱਲੋ ਪ੍ਰੋਫੈਸਰ ਪ੍ਰਸਾਰ ਸਿੱਖਿਆ ਵਲੋਂ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਨੁਕਤੇ, ਬੀਜ ਸੋਧ, ਸੰਯੁਕਤ ਕੀਟ ਪ੍ਰਬੰਧਨ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ | ਡਾ: ਰਮਨਦੀਪ ਕੌਰ ਸਹਾਇਕ ਪ੍ਰੋਫੈਸਰ ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ ਨੇ ਬੀਜਾਂ ਦੀ ਸਾਂਭ ਸੰਭਾਲ ਸੁਚੱਜਾ ਮੰਡੀਕਰਨ, ਤੇਲ ਬੀਜ ਅਤੇ ਦਾਲ ਫ਼ਸਲਾਂ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਕਰਕੇ ਮੁੱਲ ਵਧਾਓ ਉਤਪਾਦ ਪੈਦਾ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਨਰਮੇ ਦੀ ਫ਼ਸਲ ਵਿਚ ਰਸ ਚੂਸਣ ਵਾਲੇ ਕੀੜਿਆਂ ਸਬੰਧੀ ਅਤੇ ਝੋਨੇ ਦੀ ਪਨੀਰੀ ਵਿਚ ਤੱਤਾਂ ਦੀ ਘਾਟ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਿਆ ਅਤੇ ਖੇਤੀ ਸਬੰਧੀ ਸਾਹਿਤ ਅਤੇ ਪ੍ਰਕਾਸ਼ਨਾਵਾਂ ਵੀ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਐੱਚ.ਐੱਮ.ਈ.ਐੱਲ. ਵਲੋਂ ਮੈਗਾ ਮੁਫ਼ਤ ਸਿਹਤ ਜਾਂਚ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ 10 ਰੋਜ਼ਾ 'ਸਿਨਰਜੀ' ਸਮਰ ਕੈਂਪ ਸ਼ੁਰੂ
Ad Position 24