ਰਾਮਪੁਰਾ ਫੂਲ, 2 ਜੂਨ (ਹੇਮੰਤ ਕੁਮਾਰ ਸ਼ਰਮਾ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਕ ਮਨੋਰੰਜਕ ਅਤੇ ਵਿੱਦਿਅਕ ਟੂਰ ਲਗਾਇਆ | ਇਸ ਮੌਕੇ ਵਿਦਿਆਰਥੀਆਂ ਨੂੰ ਵਾਟਰ ਪਾਰਕ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਿਨ ਭਰ ਵੱਖ-ਵੱਖ ਜਲ ਖੇਡਾਂ ਅਤੇ ਗਤੀਵਿਧੀਆਂ ਦਾ ਆਨੰਦ ਮਾਣਿਆ | ਇਸ ਸਮੇਂ ਸਾਰੇ ਵਿਦਿਆਰਥੀ ਬਹੁਤ ਉਤਸ਼ਾਹਿਤ ਦਿਖਾਈ ਦਿੱਤੇ | ਸਾਰਿਆਂ ਨੇ ਇਕੱਠੇ ਦੁਪਹਿਰ ਦੇ ਖਾਣੇ ਦਾ ਆਨੰਦ ਮਾਣਿਆ | ਸਕੂਲ ਦੇ ਪਿ੍ੰਸੀਪਲ ਰਪਿੰਦਰ ਪਟਿਆਲ ਨੇ ਕਿਹਾ ਕਿ ਇਸ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਕਰਨ ਅਤੇ ਉਨ੍ਹਾਂ ਵਿਚ ਟੀਮ ਭਾਵਨਾ, ਅਨੁਸ਼ਾਸਨ ਅਤੇ ਸਮਾਜਿਕਤਾ ਵਿਕਸਿਤ ਕਰਨ ਦਾ ਮੌਕਾ ਦੇਣਾ ਸੀ | ਸਕੂਲ ਅਧਿਆਪਕਾਂ ਦੀ ਇਕ ਟੀਮ ਤੋਂ ਇਲਾਵਾ, ਕੋਆਰਡੀਨੇਟਰ ਵਿਕਰਮਜੀਤ ਸਿੰਘ, ਅਨਮੋਲ ਕੌਂਸਲ, ਆਸ਼ੂ ਰਾਣੀ, ਨਿਰਮਲਜੀਤ ਅਤੇ ਜੋਤੀ ਖੁਰਾਣਾ ਵਿਦਿਆਰਥੀਆਂ ਨਾਲ ਮੌਜੂਦ ਸਨ ਜਿਨ੍ਹਾਂ ਨੇ ਉਨ੍ਹਾਂ ਦੀ ਸੁਰੱਖਿਆ ਅਤੇ ਨਿਗਰਾਨੀ ਦਾ ਪੂਰਾ ਧਿਆਨ ਰੱਖਿਆ | ਵਿਦਿਆਰਥੀਆਂ ਨੇ ਇਸ ਮੌਕੇ ਦਾ ਪੂਰਾ ਆਨੰਦ ਮਾਣਿਆ ਅਤੇ ਇਹ ਯਾਤਰਾ ਉਨ੍ਹਾਂ ਲਈ ਇਕ ਅਭੁੱਲ ਅਨੁਭਵ ਸੀ | ਸਕੂਲ ਦੀ ਪ੍ਰਬੰਧਕ ਸੰਮਤੀ ਨੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਕਰਨ ਦੀਆਂ ਆਪਣੀਆਂ ਯੋਜਨਾਵਾਂ ਦਾ ਪ੍ਰਗਟਾਵਾ ਕੀਤਾ ਹੈ |