08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮਾਲਵਾ ਕਾਲਜ, ਬਠਿੰਡਾ, ਬੀ.ਸੀ.ਏ. ਭਾਗ ਦੂਜਾ, ਸਮੈਸਟਰ ਤੀਜਾ, ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 03-06-2025
ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਲਵਾ ਕਾਲਜ ਬਠਿੰਡਾ ਦਾ ਬੀ.ਸੀ.ਏ. ਭਾਗ ਦੂਜਾ, ਸਮੈਸਟਰ ਤੀਜਾ, ਦਾ ਨਤੀਜਾ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨਿਆ ਨਤੀਜਾ 100 ਫ਼ੀਸਦੀ ਰਿਹਾ ਹੈ | ਨਤੀਜੇ 'ਚ ਪੂਨਮ ਨੇ 77 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ ਸਥਾਨ ਹਾਸਲ ਕੀਤਾ, ਤਨੂ ਨੇ 76 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਸ਼ਗੁਨ ਨੇ 75 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ: ਮੰਜੀਤ ਸਿੰਘ ਨੇ ਇਸ ਮੌਕੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਡਿਪਟੀ ਡਾਇਰੈਕਟਰ ਡਾ: ਸਰਬਜੀਤ ਕੌਰ ਢਿੱਲੋਂ ਨੇ ਇਸ ਮੌਕੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ 231 ਵਿਦਿਆਰਥੀਆਂ ਨੂੰ ਕਾਮਯਾਬੀ ਦੀਆਂ ਉਚਾਈਆਂ ਤੱਕ ਪਹੁੰਚਣ ਲਈ ਸ਼ਾਨਦਾਰ ਸੁਵਿਧਾਵਾਂ ਉਪਲੱਬਧ ਕਰਵਾਉਣ 'ਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਕਾਲਜ ਪ੍ਰਬੰਧਕਾਂ ਵਲੋਂ ਐਲਾਨ ਕੀਤਾ ਗਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੋਢੀ ਦੀ ਹਾਜ਼ਰੀ ਵਿਚ ਸੰਦੋਹਾ ਵਿਖੇ ਕਈ ਪਰਿਵਾਰ ਭਾਜਪਾ ਵਿਚ ਸ਼ਾਮਿਲ ਲੋਕਾਂ ਦਾ ਭਾਜਪਾ ਵਿਚ ਬਣ ਰਿਹਾ ਵਿਸ਼ਵਾਸ-ਦਿਆਲ ਸ... ਅਗਲੀ ਖ਼ਬਰ 4 ਮਹੀਨੇ ਬਾਅਦ ਦਰਜ ਹੋਇਆ ਸੜਕ ਦੁਰਘਟਨਾ ਦਾ ਮਾਮਲਾ
Ad Position 24