08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਭਾਕਿਯੂ ਡਕੌਂਦਾ (ਧਨੇਰ) ਵਲੋਂ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਅੱਗੇ ਧਰਨਾ ਕੱਲ੍ਹ

Ad Position 21
No active advertisement
ਅਜੀਤ ਡੈਸਕ 03-06-2025
ਬੁਢਲਾਡਾ, 2 ਜੂਨ (ਸਵਰਨ ਸਿੰਘ ਰਾਹੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਬਲਾਕ ਬੁਢਲਾਡਾ ਵਲੋਂ ਕੁੱਲਰੀਆਂ ਦੇ ਆਬਾਦਕਾਰਾਂ ਕਿਸਾਨਾਂ ਦੀ ਜ਼ਮੀਨਾਂ ਬਚਾਉਣ ਲਈ ਸੰਘਰਸ਼ ਦੇ ਚੱਲਦਿਆਂ 4 ਜੂਨ ਨੂੰ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ | ਅਹਿਮਦਪੁਰ ਵਿਖੇ ਬਲਾਕ ਪ੍ਰਧਾਨ ਬਲਦੇਵ ਸਿੰਘ ਪਿਪਲੀਆਂ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੁੱਲਰੀਆਂ ਵਿਖੇ ਜੁਮਲਾ ਮੁਸ਼ਤਰਕਾ ਮਾਲਕਾ ਜ਼ਮੀਨ ਜੋ ਕਿ ਮੁਰੱਬੇਬੰਦੀ ਵਿਭਾਗ ਵਲੋਂ ਕਿਸਾਨਾਂ ਨੂੰ ਸੌਂਪੀ ਗਈ ਸੀ, ਉੱਪਰ ਕਈ ਦਹਾਕਿਆਂ ਤੋਂ ਕਾਸ਼ਤ ਕਰਦੇ ਆ ਰਹੇ ਹਨ ਪ੍ਰੰਤੂ ਹੁਣ ਪਿਛਲੇ 2 ਸਾਲਾਂ ਤੋਂ ਸਰਕਾਰ ਕਿਸਾਨਾਂ ਨੂੰ ਜ਼ਮੀਨ 'ਚੋਂ ਬੇਦਖ਼ਲ ਕਰਨ ਲਈ ਅੱਡੀ ਚੋਟੀ ਦਾ ਜੋਰ ਲਗਾ ਰਹੀ ਹੈ | ਪੰਚਾਇਤੀ ਵਿਭਾਗ ਇਸ ਜ਼ਮੀਨ ਦੀ ਫ਼ਸਲ ਤੋਂ ਹੋਈ ਆਮਦਨ ਕਿਸਾਨਾਂ ਪਾਸੋਂ ਵਾਪਸ ਕਰਾਉਣਾ ਚਾਹੁੰਦਾ ਹੈ ਅਤੇ ਇਸ ਸਬੰਧੀ ਵਿਭਾਗ ਵਲੋਂ ਨਿਯੁਕਤ ਕੀਤੇ ਰਸੀਵਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਦਰਸ਼ਨ ਸਿੰਘ ਗੁਰਨੇ ਕਲਾਂ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਗੁਰਜੰਟ ਸਿੰਘ ਮੰਘਾਣੀਆਂ, ਮੇਲਾ ਸਿੰਘ ਦਿਆਲਪੁਰਾ, ਜਗਜੀਵਨ ਸਿੰਘ ਹਸਨਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਹੱਥੀਂ ਲੁਆਈ ਲਈ ਉਲੀਕੇ ਪ੍ਰੋਗਰਾਮ ਨੇ ਕਿਸਾਨਾਂ ਨੂੰ ਭੰਬਲਭੂਸੇ 'ਚ ਪਾਇਆ ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਧਾਮ ਤੇ ਸਾਲਾਸਰ ਲਈ ਬੱਸ ਯਾਤਰਾ ਰਵਾਨਾ
Ad Position 24