ਮਾਨਸਾ, 2 ਜੂਨ (ਸ.ਰਿ.)-ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਧੂਰੀ ਨੇ ਤਲਵੰਡੀ ਸਾਬੋ ਪਾਵਰ ਲਿਮਟਿਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਅਕਸਰ ਹੀ ਵੱਖ-ਵੱਖ ਜਥੇਬੰਦੀਆਂ ਵਲੋਂ ਤਾਪ ਘਰ ਬਣਾਂਵਾਲੀ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਆਵਾਜਾਈ 'ਚ ਵਿਘਨ ਪੈਣ ਦੇ ਨਾਲ ਹੀ ਥਰਮਲ ਪਲਾਂਟ ਦਾ ਕੰਮਕਾਜ ਵੀ ਪ੍ਰਭਾਵਿਤ ਹੁੰਦਾ ਹੈ | ਇਹ ਹੁਕਮ 31 ਜੁਲਾਈ ਤੱਕ ਲਾਗੂ ਰਹੇਗਾ |