08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਰਕਾਰੀ ਸਕੂਲ ਨੰਗਲ ਕਲਾਂ 'ਚ 7 ਰੋਜ਼ਾ ਸਮਰ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਮਾਨਸਾ, 2 ਜੂਨ (ਸ.ਰਿ.)-ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ 7 ਰੋਜ਼ਾ ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ ਗਿਆ | ਪਹਿਲੇ ਛੇ ਦਿਨ 3 ਗਰੁੱਪਾਂ 'ਚ 100 ਬੱਚਿਆਂ ਨੇ ਤੇਲਗੂ ਭਾਸ਼ਾ ਬੋਲਣ ਦਾ ਅਭਿਆਸ ਕਰਨ ਤੋਂ ਇਲਾਵਾ ਤੇਲਗੂ ਭਾਸ਼ਾ ਬੋਲਦੇ ਰਾਜਾਂ ਦੀ ਭੂਗੋਲਿਕ ਸਥਿਤੀ, ਇਤਿਹਾਸਿਕ ਸਮਾਰਕਾਂ, ਰਹਿਣ-ਸਹਿਣ, ਖਾਣ-ਪੀਣ ਤੇ ਹੋਰ ਪੱਖਾਂ ਬਾਰੇ ਜਾਣਕਾਰੀ ਹਾਸਲ ਕੀਤੀ | ਗਤੀਵਿਧੀਆਂ ਦੀ ਪ੍ਰਦਰਸ਼ਨੀ ਤੇ ਤੇਲਗੂ ਭਾਸ਼ਾ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ | ਪਿ੍ੰਸੀਪਲ ਸੁਨੀਲ ਕੁਮਾਰ ਕੱਕੜ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਚ ਅਹਿਮ ਯੋਗਦਾਨ ਪਾਉਂਦੇ ਹਨ | ਨੋਡਲ ਅਧਿਆਪਕ ਕੁਲਵਿੰਦਰ ਸਿੰਘ, ਕਮਲੇਸ਼ ਰਾਣੀ, ਉਮੇਸ਼ ਸ਼ਰਮਾ, ਬਲਜਿੰਦਰ ਕੁਮਾਰ, ਭਗਵਤੀ ਦੇਵੀ, ਮਨਜਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਵਿਅਕਤੀਆਂ ਤੋਂ ਲਾਹਣ ਤੇ ਸ਼ਰਾਬ ਬਰਾਮਦ ਅਗਲੀ ਖ਼ਬਰ ਤਾਪ ਘਰ ਬਣਾਂਵਾਲਾ ਅੱਗੇ ਰੋਸ ਪ੍ਰਦਰਸ਼ਨਾਂ 'ਤੇ ਮਨਾਹੀ
Ad Position 24