08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਿਵਲ ਸਰਜਨ ਵਲੋਂ ਨਸ਼ਾ ਛੁਡਾਊ ਕੇਂਦਰ ਤੇ ਓਟ ਕਲੀਨਿਕ ਦਾ ਦੌਰਾ

Ad Position 21
No active advertisement
ਅਜੀਤ ਡੈਸਕ 03-06-2025
ਮਾਨਸਾ, 2 ਜੂਨ (ਧਾਲੀਵਾਲ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਿਵਲ ਸਰਜਨ ਡਾ. ਅਰਵਿੰਦਪਾਲਪਾਲ ਸਿੰਘ ਵਲੋਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਖਿਆਲਾ ਕਲਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਅਤੇ ਰਿਕਾਰਡ ਚੈੱਕ ਕੀਤਾ | ਕੇਂਦਰ ਵਿਚ ਦਾਖ਼ਲ ਮਰੀਜ਼ਾਂ ਅਤੇ ਓਟ ਸੈਂਟਰ ਤੋਂ ਦਵਾਈ ਲੈਣ ਵਾਲਿਆਂ ਨਾਲ ਗੱਲਬਾਤ ਵੀ ਕੀਤੀ | ਅਧਿਕਾਰੀ ਨੇ ਅਮਲੇ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਅਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਪੀਣ ਵਾਲੇ ਪਾਣੀ, ਮਰੀਜ਼ਾਂ ਦੇ ਬੈਠਣ ਲਈ ਢੁਕਵੀਂ ਛਾਂਦਾਰ ਜਗਾ ਅਤੇ ਪੱਖਿਆਂ, ਕੂਲਰ ਦੀ ਸੁਵਿਧਾ ਕਰਨ ਉੱਤੇ ਜ਼ੋਰ ਦਿੱਤਾ | ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਸਿਹਤ ਬਲਾਕ ਖਿਆਲਾ ਕਲਾਂ ਅਧੀਨ 4 ਓਟ ਕਲੀਨਿਕ ਹਫ਼ਤੇ ਦੇ 7 ਦਿਨ ਸਮੇਤ ਛੁੱਟੀ ਵਾਲੇ ਦਿਨ ਸੇਵਾਵਾਂ ਲਗਾਤਾਰ ਦੇ ਰਹੇ ਹਨ | ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ, ਲਵਜੀਤ ਮਿੱਤਲ, ਅਮਨਿੰਦਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਰੈਕਟਰਾਂ ਤੇ ਸਬੰਧਿਤ ਸੰਦਾਂ 'ਤੇ ਸਟੰਟਾਂ 'ਤੇ ਪਾਬੰਦੀ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ 'ਚ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਮੋਹਰੀ
Ad Position 24