08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਆਦਰਸ਼ ਸਕੂਲ ਭੁਪਾਲ ਦੇ ਕਰਮਚਾਰੀਆਂ ਦੀ ਹਾਜ਼ਰੀ ਦੇ ਮੁੱਦੇ ਨੂੰ ਲੈ ਕੇ ਵਫ਼ਦ ਸਿੱਖਿਆ ਅਧਿਕਾਰੀ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 03-06-2025
ਮਾਨਸਾ, 2 ਜੂਨ (ਰਾਵਿੰਦਰ ਸਿੰਘ ਰਵੀ)-ਆਦਰਸ਼ ਸਕੂਲ ਭੁਪਾਲ ਦੇ ਕਰਮਚਾਰੀਆਂ ਦੀ ਜੂਨ ਮਹੀਨੇ ਦੀ ਹਾਜ਼ਰੀ ਲਗਵਾਉਣ ਸਬੰਧੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਅਤੇ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦਾ ਵਫ਼ਦ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨੂੰ ਮਿਲਿਆ | ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਅਮੋਲਕ ਸਿੰਘ ਡੇਲੂਆਣਾ, ਸੰਦੀਪ ਢੰਡ, ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਅਤੇ ਅਮਰਦੀਪ ਸਿੰਘ ਚੌਹਾਨ ਨੇ ਸਿੱਖਿਆ ਅਧਿਕਾਰੀ ਦੇ ਧਿਆਨ 'ਚ ਲਿਆਂਦਾ ਕਿ ਭੁਪਾਲ ਸਕੂਲ ਦੇ 18 ਕਰਮਚਾਰੀਆਂ ਦੀ ਇਸ ਮਹੀਨੇ ਤੋਂ ਹਾਜ਼ਰੀ ਨਹੀਂ ਲਗਵਾਈ ਜਾ ਰਹੀ ਜਦਕਿ ਉਹ ਪਿਛਲੇ 5 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਵਿੱਦਿਅਕ ਯੋਗਤਾ ਵੀ ਪੂਰੀ ਕਰਦੇ ਹਨ | ਸਿੱਖਿਆ ਅਧਿਕਾਰੀ ਨੇ ਭਰੋਸਾ ਦਿੱਤਾ ਕਿ ਘੋਖ ਪੜਤਾਲ ਕਰਨ ਉਪਰੰਤ ਕਰਮਚਾਰੀਆਂ ਦੀ ਹਾਜ਼ਰੀ ਲਗਵਾਈ ਜਾਵੇਗੀ | ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਲੁਧਿਆਣਾ ਜ਼ਿਮਨੀ ਚੋਣ 'ਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਚਾਰ ਵਿੱਢਿਆ ਜਾਵੇਗਾ | ਇਸ ਮੌਕੇ ਹਰਪ੍ਰੀਤ ਸਿੰਘ ਖੜਕ ਸਿੰਘ ਵਾਲਾ, ਕੁਲਵੰਤ ਕੌਰ, ਕੁਲਵੀਰ ਕੌਰ ਸਿੱਧੂ, ਅਮਨਦੀਪ ਕੌਰ, ਜਸਪ੍ਰੀਤ ਸਿੰਘ ਧੂਰੀ, ਮੀਰਾ ਸ਼ਰਮਾ, ਮਨਪ੍ਰੀਤ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 14 ਸਾਲਾ ਨਾਬਾਲਗ ਲੜਕਾ ਅਗਵਾ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਘੱਲੂਘਾਰਾ ਦਿਵਸ ਮੌਕੇ ਅੰਮਿ੍ਤਸਰ ਵਿਖੇ ਪਹੁੰਚਣ ਦੀ ਅਪੀਲ
Ad Position 24