08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬੀਬਾ ਹਰਸਿਮਰਤ ਕੌਰ ਬਾਦਲ ਨੇ ਨਰਿੰਦਰਦੀਪ ਸਿੰਘ ਦੀ ਮੌਤ 'ਤੇ ਪਰਿਵਾਰ ਨੂੰ ਪਾਰਟੀ ਵਲੋਂ ਨਾਲ ਖੜ੍ਹੇ ਰਹਿਣ ਦਾ ਦਿੱਤਾ ਭਰੋਸਾ

Ad Position 21
No active advertisement
ਅਜੀਤ ਡੈਸਕ 03-06-2025
ਗੋਨਿਆਣਾ, 2 ਜੂਨ (ਲਛਮਣ ਦਾਸ ਗਰਗ)-ਹਰਸਿਮਰਤ ਕੌਰ ਬਾਦਲ ਐਮਪੀ ਬਠਿੰਡਾ ਨੇ ਅੱਜ ਸਵਰਗੀ ਨਰਿੰਦਰਦੀਪ ਸਿੰਘ ਦੀ ਮੌਤ 'ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਓਮੈਕਸ ਕਾਲੋਨੀ ਗੋਨਿਆਣਾ ਮੰਡੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨਰਿੰਦਰਦੀਪ ਸਿੰਘ ਦੇ ਪਿਤਾ ਡਾ. ਰਾਜਿੰਦਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਨਨੂੰ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ'ਤੇ ਦੁਖ ਸ਼ਾਂਝਾ ਕਰਦੇ ਹੋਏ ਕਿਹਾ ਕਿ ਜਿਉ ਹੀ ਮੈਨੂੰ ਇਸ ਗਲ ਦਾ ਪਤਾ ਲਗਾ ਇਹ ਸੁਣ ਕੇ ਬਹੁਤ ਦੁੱਖ ਹੋਇਆ ਕਿ ਇੱਕ ਪੜ੍ਹੇ-ਲਿਖੇ ਵਿਅਕਤੀ ਨੂੰ ਪੁਲਿਸ ਨੇ ਤਸੀਹੇ ਦੇ ਕੇ ਮਾਰ ਦਿੱਤਾ |ਬੀਬਾ ਬਾਦਲ ਨੇ ਕਿਹਾ ਕਿ ਇਸ ਘਟਨਾ ਨੂੰ 10 ਦਿਨ ਹੋ ਚੁਕੇ ਹਨ, ਪਰ ਹਾਲੇ ਤੀਕ ਸੂਬੇ ਦੇ ਮੁਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਦਾ ਇਸ ਬਾਬਤ ਕੋਈ ਬਿਆਨ ਨਹੀ ਆਇਆ ਅਤੇ ਨਾਂ ਹੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ | ਉਨ੍ਹਾਂ ਬਠਿੰਡਾ ਦੀ ਇੱਕ ਔਰਤ 'ਤੇ ਨਸ਼ੇ ਦੀ ਦੁਰਵਰਤੋਂ ਦਾ ਵੀ ਦੋਸ਼ ਲਗਾਇਆ ਗਿਆ ਸੀ, ਉਸ ਨੂੰ ਕਰੰਟ ਕਿਉ ਨਹੀ ਲਗਾਇਆ ਗਿਆ |ਬੀਬਾ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਆ ਕੇ ਕਿਹਾ ਕਿ ਮਹਿਰਾਜ ਤੋਂ ਇੱਕ ਬੇਕਸੂਰ ਵਿਅਕਤੀ ਨੂੰ ਚੁੱਕੋ ਤਾਂ ਪੁਲਿਸ ਨੇ ਕਾਰਵਾਈ ਕੀਤੀ |ਅੰਤ ਵਿਚ ਬੀਬਾ ਬਾਦਲ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ 'ਤੇ ਗੰਭੀਰ ਸਵਾਲ ਖੜੇ ਕਰਦਿਆ ਕਿਹਾ ਕਿ 'ਇਹ ਬਹੁਤ ਹੀ ਦੁੱਖਦਾਇਕ ਗੱਲ ਹੈ ਕਿ ਅਜੇ ਵੀ ਇਨ੍ਹਾਂ ਮਾਮਲਿਆਂ ਵਿੱਚ ਨਿਰਪੱਖ ਜਾਂਚ ਨਹੀਂ ਹੋ ਰਹੀ, ਜਦ ਤੱਕ ਇਸ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ | ਉਨ੍ਹਾਂ ਕਿਹਾ ਕਿ ਸਾਰਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਬਲਕਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਅਮੀਰ ਸਿੰਘ ਮੱਕੜ, ਪ੍ਰੇਮ ਕੁਮਾਰ ਅਰੋੜਾ ਸਾਬਕਾ ਪ੍ਰਧਾਨ ਨਗਰ ਕੌਸ਼ਲ, ਸੋਨੂੰ ਦੁਆ ਸਮੇਤ ਅਨੇਕਾਂ ਵਰਕਰ ਨਾਲ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਬੀਬਾ ਪਰਮਪਾਲ ਕੌਰ ਨੇ ਨਰਿੰਦਰਦੀਪ ਸਿੰਘ ਨਨੂੰ ਦੀ ਮੌਤ 'ਤੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ 14 ਸਾਲਾ ਨਾਬਾਲਗ ਲੜਕਾ ਅਗਵਾ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24