28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

8 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 08-09-2025
ਗੋਨਿਆਣਾ, 7 ਸਤੰਬਰ (ਲਛਮਣ ਦਾਸ ਗਰਗ)- 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ 08 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਉਕਤ ਜਾਣਕਾਰੀ ਦਿੰਦੇ ਹੋਏ ਨਵ ਨਿਯੁਕਤ ਥਾਣਾ ਮੁਖੀ ਕੌਰ ਸਿੰਘ ਅਤੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਕਿਹਾ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਬੁਰਜ ਮਹਿਮਾ ਕੋਲ ਨਸ਼ਾ ਤਸਕਰ ਚਿੱਟੇ ਦੀ ਖ਼ਰੀਦੋ ਫ਼ਰੋਖ਼ਤ ਕਰਨ ਦੀ ਆੜ ਵਿਚ ਘੁੰਮ ਰਿਹਾ ਹੈ, ਜਿਸ ਤਹਿਤ ਪੁਲਿਸ ਨੇ ਸੂਚਨਾ ਦੇ ਆਧਾਰਿਤ ਜਦੋਂ ਪਿੰਡ ਬੁਰਜ ਮਹਿਮਾ ਕੋਲ ਟਰੈਪ ਲਗਾ ਕੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 08 ਗ੍ਰਾਮ ਚਿੱਟਾ ਬਰਾਮਦ ਹੋਇਆ | ਪੁਲਿਸ ਨੇ ਉਕਤ ਨਸ਼ਾ ਤਸਕਰ ਦੀ ਪਹਿਚਾਣ ਸੁਖਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਰੋੜੀ ਕਪੂਰਾ ਵਜੋਂ ਕੀਤੀ ਹੈ | ਪੁਲਿਸ ਨੇ ਨਸ਼ਾ ਤਸਕਰ ਸੁਖਪ੍ਰੀਤ ਸਿੰਘ ਵਾਸੀ ਰੋੜੀ ਕਪੂਰਾ (ਫ਼ਰੀਦਕੋਟ) ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਸੇਖੋਂ ਨੇ ਪਿੱਥੋ ਡਰੇਨ ਟੁੱਟਣ ਕਾਰਨ ਘਰਾਂ ਅਤੇ ਬੋਰਾਂ ਦੇ ਹੋਏ ਨੁਕਸਾਨ ਵਾਲੇ ਪਰਿਵਾਰਾਂ ਨੂੰ ਵ... ਅਗਲੀ ਖ਼ਬਰ ਗੁਰਦੁਆਰਾ ਸਾਹਿਬ 6ਵੀਂ ਤੇ 9ਵੀਂ ਪਾਤਸ਼ਾਹੀ ਚੀਕਾ ਵਿਖੇ ਸਮਾਗਮ ਕਰਵਾਇਆ
Ad Position 24