28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਸਾਬਕਾ ਕੈਬਨਿਟ ਮੰਤਰੀ ਸੇਖੋਂ ਨੇ ਪਿੱਥੋ ਡਰੇਨ ਟੁੱਟਣ ਕਾਰਨ ਘਰਾਂ ਅਤੇ ਬੋਰਾਂ ਦੇ ਹੋਏ ਨੁਕਸਾਨ ਵਾਲੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ

Ad Position 21
No active advertisement
ਅਜੀਤ ਡੈਸਕ 08-09-2025

ਚਾਉਕੇ, 7 ਸਤੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਪਿੰਡ ਪਿੱਥੋ ਵਿਖੇ ਪਿਛਲੇ ਦਿਨੀਂ ਡਰੇਨ ਟੁੱਟਣ ਕਾਰਨ ਘਰਾਂ ਅਤੇ ਟਿਊਬਵੈੱਲ ਬੋਰਾਂ ਦੇ ਹੋਏ ਨੁਕਸਾਨ ਵਾਲੇ ਪਰਿਵਾਰਾਂ ਨੂੰ ਮਿਲ ਕੇ ਅੱਜ ਆਪਣੀ ਤਰਫ਼ੋਂ ਨਕਦ ਵਿੱਤੀ ਸਹਾਇਤਾ ਦਿੱਤੀ¢ ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸੇਖੋਂ ਨੇ ਆਖਿਆ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਇਸ ਬਿਪਤਾ ਦੀ ਘੜੀ 'ਚ ਲੋਕਾਂ ਦੇ ਮੋਢੇ ਨਾਲ ਮੋਢਾ ਡਾਹ ਕੇ ਖੜ ਰਹੀ ਹੈ¢ ਉਨ੍ਹਾਂ ਆਖਿਆ ਕਿ ਪੰਜਾਬ 'ਚ ਹੜ੍ਹਾਂ ਕਾਰਨ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦÏਰਾ ਕਰਕੇ ਲੋਕਾਂ ਨੂੰ ਮਿਲ ਰਹੇ ਹਨ ਅਤੇ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ¢ ਇਸ ਦੌਰਾਨ ਪਿੰਡ ਪਿੱਥੋ ਦੀ ਸਮੁੱਚੀ ਅਕਾਲੀ ਜਥੇਬੰਦੀ ਵਲੋਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦਾ ਸਹਿਯੋਗ ਲਈ ਉਚੇਚੇ ਤÏਰ 'ਤੇ ਧੰਨਵਾਦ ਕੀਤਾ ਗਿਆ¢ ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਜੰਟ ਸਿੰਘ ਪਿੱਥੋ ਸਾਬਕਾ ਸਰਪੰਚ, ਜੱਜ ਸਿੰਘ ਪਿੱਥੋ ਸਾਬਕਾ ਸਰਪੰਚ, ਸੁਦਾਗਰ ਸਿੰਘ, ਗੁਰਵਿੰਦਰ ਸਿੱਧੂ ਯੂਥ ਆਗੂ, ਸੋਨੀ ਮਾਨ ਪਿੱਥੋ, ਜੱਸੀ ਮੁਹਾਰ, ਸੰਦੀਪ ਸਿੰਘ ਬਾਠ, ਕੁਲਵੰਤ ਸਿੰਘ ਪ੍ਰਧਾਨ, ਭੋਲਾ ਸਿੰਘ ਨੰਬਰਦਾਰ ਜੇਠੂਕੇ, ਅਜੈਬ ਸਿੰਘ ਬਦਿਆਲਾ, ਮਨਦੀਪ ਸਿੰਘ ਆਦਿ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਲਕਾਰ ਸਿੱਧੂ ਵਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ 8 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਕਾਬੂ
Ad Position 24