28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਰਾਮਪੁਰਾ ਫੂਲ ਵਿਖੇ ਸ਼ਾਮ ਸਮੇਂ ਪਏ ਮੀਂਹ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 08-09-2025

ਰਾਮਪੁਰਾ ਫੂਲ, 7 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਦੇ ਕੁਝ ਜ਼ਿਲੇ੍ਹ ਜਿੱਥੇ ਹੜ੍ਹਾਂ ਦੀ ਮਾਰ ਹੇਠ ਹਨ, ਉੱਥੇ ਹੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ 'ਚ ਲਗਾਤਾਰ ਤੇਜ਼ ਅਤੇ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਜਿੱਥੇ ਲੋਕਾਂ ਨੂੰ ਮੁਸੀਬਤਾਂ ਵਿਚ ਪਾਇਆ ਹੋਇਆ ਹੈ, ਉੱਥੇ ਹੀ ਰਾਮਪੁਰਾ ਸ਼ਹਿਰ ਵਿਖੇ ਅੱਜ ਫਿਰ ਆਥਣ ਸਮੇਂ ਆਏ ਮੀਂਹ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਰੱਖਿਆ ਹੈ | ਇਲਾਕੇ ਵਿਚ ਜਿੱਥੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਤੇਜ਼ ਤੇ ਦਰਮਿਆਨੇ ਮੀਂਹ ਨੇ ਅਤੇ ਹੜ੍ਹਾਂ ਦੇ ਪਹੁੰਚੇ ਪਾਣੀ ਨੇ ਫ਼ਸਲਾਂ ਦਾ ਨੁਕਸਾਨ ਕੀਤਾ ਹੈ, ਉੱਥੇ ਹੀ ਸਥਾਨਕ ਸ਼ਹਿਰ ਵਿਖੇ ਅਤੇ ਨੇੜਲੇ ਪਿੰਡਾਂ ਵਿਚ ਗਰੀਬ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਡਿੱਗਣ ਅਤੇ ਤਰੇੜਾਂ ਨਾਲ ਨੁਕਸਾਨ ਹੋ ਰਿਹਾ ਹੈ | ਪਿਛਲੇ ਦਿਨਾਂ ਦੌਰਾਨ ਸਥਾਨਕ ਸ਼ਹਿਰ ਵਿਖੇ ਮੀਂਹ ਨੇ ਜਨਜੀਵਨ ਪ੍ਰਭਾਵਿਤ ਕੀਤਾ ਸੀ, ਪਰ ਹੁਣ ਫਿਰ ਮੀਂਹ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਿਹਾ ਹੈ | ਮੀਂਹ ਦਾ ਅਸਰ ਰੋਜ਼ਾਨਾ ਦੇ ਕੰਮਾਂ-ਕਾਰਾਂ 'ਤੇ ਵੀ ਪੈ ਰਿਹਾ ਹੈ | ਇਸ ਸਭ ਦੇ ਚੱਲਦਿਆਂ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਰਾਸ਼ਨ, ਕੱਪੜੇ ਅਤੇ ਹੋਰ ਜ਼ਰੂਰਤ ਦਾ ਸਾਮਾਨ ਭੇਜਣ ਲਈ ਮਦਦ ਕਰਨ ਦੇ ਉਪਰਾਲੇ ਸਥਾਨਕ ਲੋਕਾਂ ਵਲੋਂ ਕੀਤੇ ਜਾ ਰਹੇ ਹਨ | ਸਮਾਜ ਸੇਵੀ ਸੰਸਥਾਵਾਂ ਤੇ ਹੋਰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਵਿਚ ਖਾਣ-ਪੀਣ ਵਾਲੀਆਂ ਵਸਤਾਂ ਤੋਂ ਇਲਾਵਾ ਸੁੱਕਾ ਦੁੱਧ, ਮੱਛਰਦਾਨੀਆਂ, ਮਨੁੱਖੀ ਦਵਾਈਆਂ ਤੋਂ ਇਲਾਵਾ ਪਸ਼ੂਆਂ ਲਈ ਦਵਾਈਆਂ ਅਤੇ ਛੋਟੇ ਬੱਚਿਆਂ ਲਈ ਨਿਪਲ ਸ਼ੀਸ਼ੀਆਂ ਆਦਿ ਸ਼ਾਮਲ ਹੈ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਤੁਰੰਤ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ ਪੰਜਾਬ ਤੇ ਕੇਂਦਰ ਸਰਕਾਰ- ਡੂਮਵਾਲੀ ਅਗਲੀ ਖ਼ਬਰ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਬਲਜਿੰਦਰ ਸਿੰਘ ਉਰਫ਼ ਰੈਂਚ ਅਸਲ੍ਹੇ ਸਮੇਤ ਗਿ੍ਫ਼ਤਾਰ
Ad Position 24