28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਹੜ੍ਹ ਪੀੜਤਾਂ ਲਈ ਤੁਰੰਤ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ ਪੰਜਾਬ ਤੇ ਕੇਂਦਰ ਸਰਕਾਰ- ਡੂਮਵਾਲੀ

Ad Position 21
No active advertisement
ਅਜੀਤ ਡੈਸਕ 08-09-2025

ਬਠਿੰਡਾ, 7 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਡੂਮਵਾਲੀ ਨੇ ਹੜ੍ਹ ਪੀੜ੍ਹਤਾਂ ਲਈ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਨੇ ਵੱਡੀ ਪੱਧਰ 'ਤੇ ਲੋਕਾਂ ਦਾ ਨੁਕਸਾਨ ਹੈ | ਲੋਕਾਂ ਦੇ ਘਰ, ਪਸ਼ੂ, ਫ਼ਸਲਾਂ ਅਤੇ ਹੋਰ ਘਰੇਲੂ ਸਮਾਨ ਪਾਣੀ ਵਿਚ ਵਹਿ ਗਿਆ ਹੈ | ਭਲੇ ਹੀ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਵਾਸੀ ਇਨ੍ਹਾਂ ਹੜ੍ਹਾਂ ਦੀ ਸਥਿਤੀ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਪੀੜਤਾਂ ਦੀ ਮਦਦ ਕਰ ਰਹੇ ਹਨ ਪਰ ਅਜੇ ਤੱਕ ਪੰਜਾਬ ਅਤੇ ਕੇਂਦਰ ਸਰਕਾਰ ਨੇ ਇਸ ਸਬੰਧੀ ਕੋਈ ਵੀ ਮੁਆਵਜ਼ਾ ਵਗ਼ੈਰਾ ਨਹੀਂ ਐਲਾਨਿਆ, ਜਦੋਂ ਕਿ ਅਜੋਕੇ ਸਮੇਂ ਹੜ੍ਹ ਪੀੜਤ ਲੋਕਾਂ ਨਾਲ ਖੜ੍ਹਨ ਦਾ ਵੇਲਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਜਿਥੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸੁਲਤਾਨਪੁਰ ਲੋਧੀ ਵਿਖੇ ਸਹਿਯੋਗ ਕੇਂਦਰ ਵੀ ਖੋਲਿ੍ਹਆ ਹੋਇਆ ਹੈ, ਉਥੇ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਪੱਧਰ 'ਤੇ ਲੋਕਾਂ ਦੀ ਮਦਦ ਵਿਚ ਜੁਟੇ ਹੋਏ ਹਨ ਅਤੇ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਦੋਵੇਂ ਸਰਕਾਰਾਂ ਤੋਂ ਮੰਗ ਕੀਤੀ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਤੁਰੰਤ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇ ਤਾਂ ਜੋ ਪੀੜਤਾਂ ਨੂੰ ਥੋੜੀ ਬਹੁਤੀ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਪੀੜਤ ਪਰਿਵਾਰਾਂ ਦੀ ਸਾਰ ਲੈਣਾ ਅਕਾਲੀ ਦਲ ਦਾ ਪਹਿਲਾ ਏਜੰਡਾ-ਬੀਬੀ ਬਾਦਲ ਅਗਲੀ ਖ਼ਬਰ ਰਾਮਪੁਰਾ ਫੂਲ ਵਿਖੇ ਸ਼ਾਮ ਸਮੇਂ ਪਏ ਮੀਂਹ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ
Ad Position 24