28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਸੂਬਾ ਸਰਕਾਰ ਵਲੋਂ ਕੋਈ ਵਿਸ਼ੇਸ਼ ਸਹਾਇਤਾ ਨਾ ਐਲਾਨਣਾ ਮੰਦਭਾਗਾ- ਸਿੱਧੂ

Ad Position 21
No active advertisement
ਅਜੀਤ ਡੈਸਕ 08-09-2025
ਤਲਵੰਡੀ ਸਾਬੋ, 7 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਮੌਜੂਦਾ ਸਮੇਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹੈ ਤੇ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੀ ਕਿਸਾਨੀ ਦਾ ਵੱਡਾ ਵਿੱਤੀ ਨੁਕਸਾਨ ਹੋ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਕੋਈ ਵਿਸ਼ੇਸ਼ ਸਹਾਇਤਾ ਨਾ ਐਲਾਨਣਾ ਮੰਦਭਾਗਾ ਵਰਤਾਰਾ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਸਪੁੱਤਰ ਤੇ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦੇ ਦੌਰੇ ਉਪਰੰਤ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਇਹ ਵਾਅਦੇ ਕਰਦੇ ਨਹੀਂ ਸਨ ਥੱਕਦੇ ਕਿ ਸਾਡੀ ਸਰਕਾਰ ਬਣਨ 'ਤੇ ਸੂਬੇ ਉੱਪਰ ਕੋਈ ਵਿਪਦਾ ਆਉਣ ਤੇ ਗਿਰਦਾਵਰੀਆਂ ਬਾਅਦ 'ਚ ਹੁੰਦੀਆਂ ਰਹਿਣਗੀਆਂ ਮੁਆਵਜ਼ਾ ਤੁਰੰਤ ਜਾਰੀ ਕਰਦਿਆਂ ਕਰਾਂਗੇ ਪਰ ਹੁਣ ਜਦ ਪੰਜਾਬ ਨੂੰ ਹੜ੍ਹਾਂ ਨੇ ਵੱਡਾ ਨੁਕਸਾਨ ਪਹੁੰਚਾਇਐ ਤਾਂ ਸੂਬਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਫ਼ੌਰੀ ਰਾਹਤ ਪਹੁੰਚਾਉਣ ਲਈ ਕੋਈ ਠੋਸ ਕਦਮ ਨਹੀ ਚੁੱਕਿਆ | ਉਨ੍ਹਾਂ ਕਿਹਾ ਕਿ ਲੱਖਾਂ ਏਕੜ ਖੇਤਾਂ 'ਚ ਪਾਣੀ ਭਰ ਜਾਣ ਨਾਲ ਫ਼ਸਲਾਂ ਦਾ ਖ਼ਰਾਬਾ ਹੋਇਆ, ਘਰਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਪਰ ਸਰਕਾਰ ਨੇ ਅਜੇ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਲਈ ਕਿਸੇ ਵਿੱਤੀ ਸਹਾਇਤਾ ਦਾ ਐਲਾਨ ਨਹੀ ਕੀਤਾ ਜੋ ਮੰਦਭਾਗਾ ਵਰਤਾਰਾ ਹੈ | ਸਿੱਧੂ ਨੇ ਕੇਂਦਰ ਤੋਂ ਵੀ ਮੰਗ ਕੀਤੀ ਕਿ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਐਲਾਨੇ | ਉਨ੍ਹਾਂ ਨਾਲ ਕਾਂਗਰਸੀ ਆਗੂ ਸੁਖਬੀਰ ਚੱਠਾ, ਮਨਜੀਤ ਲਾਲੇਆਣਾ ਹਲਕਾ ਪ੍ਰਧਾਨ ਜੱਟਮਹਾਂ ਸਭਾ, ਬਹਾਦਰ ਸਿੰਘ ਸਾਬਕਾ ਸਰਪੰਚ ਲੇਲੇਵਾਲਾ, ਬਲਵੰਤ ਸਿੰਘ ਲੇਲੇਵਾਲਾ, ਗੁਲਾਬ ਸਿੰਘ ਕੈਲੇਵਾਂਦਰ, ਹਰਜਿੰਦਰ ਸਿੰਘ ਜਿੰਦਾ ਜੀਵਨ ਸਿੰਘ ਵਾਲਾ, ਹੈਪੀ ਬਹਿਮਣ, ਹਰਪਾਲ ਗਾਟਵਾਲੀ ਆਦਿ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਲਹਿਰਾ ਮੁਹੱਬਤ ਨੇ ਰਾਸ਼ਨ ਤੇ ਫ਼ੰਡ ਇਕੱਤਰ ਕੀਤਾ ਅਗਲੀ ਖ਼ਬਰ -ਮਾਮਲਾ ਸਹੀ ਢੰਗ ਨਾਲ ਕੂੜਾ ਇਕੱਠਾ ਨਾ ਕਰਨ ਦਾ- ਨਗਰ ਨਿਗਮ ਦੇ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਸ਼ਿਕਾਇਤ ਵ...
Ad Position 24