ਬਠਿੰਡਾ, 7 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਸਟਾਫ਼ ਨੇ ਵਾਈਸ ਚਾਂਸਲਰ ਆਚਾਰਿਆ ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮੱਗਰੀ ਭੇਜੀ¢ ਅਧਿਆਪਕਾਂ ਅਤੇ ਸਟਾਫ਼ ਨੇ ਸਵੈ-ਇੱਛਾ ਨਾਲ ਯੋਗਦਾਨ ਕਰਕੇ ਲਗਭਗ ਤਿੰਨ ਲੱਖ ਰੁਪਏ ਦੀ ਰਕਮ ਇਕੱਠੀ ਕੀਤੀ, ਜਿਸ ਨਾਲ ਲੋੜੀਂਦੀ ਰਾਹਤ ਸਮੱਗਰੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਭੇਜੀ ਗਈ¢ਇਸ ਮੌਕੇ 'ਤੇ ਵਾਈਸ ਚਾਂਸਲਰ ਆਚਾਰਿਆ ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਅਧਿਕਾਰੀਆਂ, ਅਧਿਆਪਕਾਂ ਅਤੇ ਸਟਾਫ਼ ਦੀ ਹਾਜ਼ਰੀ ਵਿਚ ਰਾਹਤ ਸਮੱਗਰੀ ਨਾਲ ਭਰੀ ਯੂਨੀਵਰਸਿਟੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ¢ ਰਾਹਤ ਸਮੱਗਰੀ ਵਿਚ ਖਾਣ-ਪੀਣ ਦੀਆਂ ਚੀਜ਼ਾਂ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਚੀਜ਼ਾਂ ਸ਼ਾਮਿਲ ਸਨ¢ ਰਾਹਤ ਸਮੱਗਰੀ ਨੂੰ ਸਹੀ ਥਾਂ ਤੱਕ ਪਹੁੰਚਾਉਣ ਲਈ ਯੂਨੀਵਰਸਿਟੀ ਟੀਮ ਪ੍ਰੋ. ਵਿਪਨ ਪਾਲ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਈ¢ ਇਸ ਟੀਮ ਵਿਚ ਡਾ. ਸੰਜੀਵ ਕੁਮਾਰ ਮੰਡੇਰ, ਡਾ. ਰਿਸ਼ਪਾਲ ਵਿਰਕ, ਡਾ. ਆਦਿਸ਼ ਵਰਮਾ, ਡਾ. ਮਾਨ ਸਿੰਘ, ਖੋਜਾਰਥੀ ਅਤੇ ਵਿਦਿਆਰਥੀ ਵੀ ਸ਼ਾਮਿਲ ਸਨ¢ ਯੂਨੀਵਰਸਿਟੀ ਪਰਿਵਾਰ ਦੀ ਇਹ ਮਨੁੱਖਤਾ ਭਰੀ ਪਹਿਲ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ ਅਤੇ ਹੜ੍ਹ ਪੀੜਤ ਲੋਕਾਂ ਲਈ ਰਾਹਤ ਦਾ ਇਕ ਸ਼ਲਾਘਾਯੋਗ ਯਤਨ ਹੈ¢