28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਸਕੂਲ ਸਟਾਫ਼ ਨੇ ਘਰ ਘਰ ਜਾ ਕੇ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ

Ad Position 21
No active advertisement
ਅਜੀਤ ਡੈਸਕ 08-09-2025
ਰਾਮਾਂ ਮੰਡੀ, 7 ਸਤੰਬਰ (ਤਰਸੇਮ ਸਿੰਗਲਾ)- ਸਥਾਨਕ ਆਰ.ਐਮ. ਐਮ.ਡੀ. ਏ.ਵੀ.ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਵਲੋਂ ਪੈਸੇ ਇਕੱਠੇ ਕਰਕੇ ਹੜ੍ਹ ਪੀੜਤਾਂ ਲਈ ਰਾਸ਼ਨ ਖ਼ਰੀਦਿਆ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਟਾਫ਼ ਦੇ ਹਰਸ਼ਦੀਪ ਸਿੱਧੂ (ਐਚ.ਆਰ.) ਮੈਨੇਜਰ/ਸੁਪਰਡੈਂਟ ਨੇ ਦੱਸਿਆ ਕਿ ਅਧਿਆਪਕਾਂ ਦੀ ਟੀਮ ਵਲੋਂ ਅਜਨਾਲਾ ਅਤੇ ਤਰਨਤਾਰਨ ਸ਼ਹਿਰਾਂ ਦੇ ਪਿੰਡਾਂ ਵਿਚ ਜਾ ਕੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ¢ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਰੂਰਤਮੰਦ ਪੀੜਤਾਂ ਲਈ ਰਾਸ਼ਨ ਲੈ ਕੇ ਪਹੁੰਚਣ ਵਾਲੇ ਸੇਵਾਦਾਰਾਂ ਤੋਂ ਉਥੇ ਪਹਿਲਾਂ ਅੱਗੇ ਖੜ੍ਹੇ ਸ਼ਰਾਰਤੀ ਅਨਸਰਾਂ ਵਲੋਂ ਰਾਸ਼ਨ ਖੋਹਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ, ਜੋ ਕਿ ਇਕ ਘਟੀਆ ਹਰਕਤ ਹੈ¢ ਰਾਸ਼ਨ ਵੰਡਣ ਲਈ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਟਾਫ਼ ਨੂੰ ਰਵਾਨਾ ਕੀਤਾ ਗਿਆ ਸੀ¢ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਵਿਜੇ ਸਿੰਗਲ ਅਤੇ ਸਮੂਹ ਅਹੁਦੇਦਾਰਾਂ ਨੇ ਸਟਾਫ਼ ਵਲੋਂ ਕੀਤੀ ਗਈ ਹੜ੍ਹ ਪੀੜਤਾਂ ਦੀ ਮਦਦ ਲਈ ਪਿ੍ੰਸੀਪਲ ਸ੍ਰੀਮਤੀ ਅਰਪਿਤਾ ਦਾਸ ਅਤੇ ਸਟਾਫ਼ ਦਾ ਧੰਨਵਾਦ ਕੀਤਾ ਹੈ¢
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਬੂਥ ਕਮੇਟੀਆਂ ਮਜ਼ਬੂਤ ਕਰਨ ਲਈ ਸੇਮਾ ਵਿਖੇ ਮੀਟਿੰਗ ਅਗਲੀ ਖ਼ਬਰ ਮਹੰਤ ਬਾਬਾ ਲਾਭ ਦਾਸ ਦੀ 35ਵੀਂ ਅਤੇ ਸੰਤ ਬਾਬਾ ਪ੍ਰੀਤਮ ਦਾਸ ਦੀ ਚੌਥੀ ਬਰਸੀ ਦੇ ਸੰਬੰਧ 'ਚ ਸਮਾਗਮ ਕਰਵਾਇਆ ਬਾਬਾ ਬਾਲਕ...
Ad Position 24