ਭੁੱਚੋ ਮੰਡੀ, 7 ਸਤੰਬਰ (ਪਰਵਿੰਦਰ ਸਿੰਘ ਜੌੜਾ)- ਕਾਂਗਰਸ ਪਾਰਟੀ ਵਲੋਂ ਬੂਥ ਕਮੇਟੀਆਂ ਮਜ਼ਬੂਤ ਕਰਨ ਲਈ ਸੇਮਾ ਵਿਖੇ ਮੀਟਿੰਗ ਕੀਤੀ ਗਈ | ਪਾਰਟੀ ਦੇ ਨਵੇਂ ਬਣੇ ਮੰਡਲ ਪ੍ਰਧਾਨ ਪਰਿੰਦਰ ਪੈਵੀ, ਬਲਵੀਰ ਸਿੰਘ ਵੀਰਾ ਅਤੇ ਅੰਗਰੇਜ਼ ਸਿੰਘ ਗੇਜਾ ਨੇ ਦੱਸਿਆ ਕਿ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਭੋਲਾ ਭੈਣੀ ਦੀ ਅਗਵਾਈ ਵਿਚ ਬੂਥ ਕਮੇਟੀਆਂ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਾਂਗਰਸ ਪਾਰਟੀ ਨੂੰ ਲੋਕਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕੇ ਲੋਕ ਹੁਣ ਕਾਂਗਰਸ ਪਾਰਟੀ ਵੱਲ ਉਮੀਦਾਂ ਨਾਲ ਵੇਖ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਾਢੇ 3 ਸਾਲਾਂ ਤੋਂ ਪਿੰਡਾਂ ਵਿਚ ਵਿਕਾਸ ਨਾਂਅ ਦੀ ਕੋਈ ਚੀਜ਼ ਵੇਖਣ ਨੂੰ ਨਹੀਂ ਮਿਲ ਰਹੀ ਅਤੇ ਲੋਕ ਮੁੱਢਲੀਆਂ ਜ਼ਰੂਰਤਾਂ ਨੂੰ ਵੀ ਤਰਸ ਰਹੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਸਰਕਾਰ ਪੂਰਾ ਮੁਆਵਜ਼ਾ ਦੇਵੇ ਅਤੇ ਪੀੜਤਾਂ ਦੇ ਮੁੜ ਵਸੇਬੇ ਦੇ ਜਲਦ ਪ੍ਰਬੰਧ ਕੀਤੇ ਜਾਣ | ਇਸ ਮੌਕੇ ਪਿੰਡ ਦੇ ਵਰਕਰ ਮੰਡਲ ਮੈਂਬਰ ਬਾਰੂ ਸਿੰਘ, ਕਰਮਜੀਤ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ, ਜੱਗਾ ਸਿੰਘ, ਅਮਰਜੀਤ ਸਿੰਘ ਸਾਬਕਾ ਪੰਚ, ਧਰਮ ਸਿੰਘ, ਪਰਮਜੀਤ ਸਿੰਘ ਪੰਮਾ, ਮਨਜੀਤ ਸਿੰਘ, ਹਰਜੀਤ ਸਿੰਘ ਅਤੇ ਕੁਲਦੀਪ ਸਿੰਘ ਪ੍ਰਧਾਨ ਵੀ ਮੌਜੂਦ ਸਨ |