28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਸੂਬਾ ਸਰਕਾਰ ਦੀ ਅਣਗਹਿਲੀ ਸਦਕਾ ਪੰਜਾਬ ਹੜ੍ਹਾਂ ਦੀ ਮਾਰ ਹੇਠਾਂ ਆਇਆ- ਨਕੱਈ

Ad Position 21
No active advertisement
ਅਜੀਤ ਡੈਸਕ 08-09-2025
ਮਾਨਸਾ, 7 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜੇਕਰ ਪੰਜਾਬ ਸਰਕਾਰ ਸੁਹਿਰਦ ਹੁੰਦੀ ਅਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਸਮੇਂ ਸਿਰ ਕਦਮ ਚੁੱਕੇ ਹੁੰਦੇ ਤਾਂ ਪੰਜਾਬ ਦੇ ਲੋਕਾਂ ਨੂੰ ਪਾਣੀ ਦੀ ਮਾਰ ਨਹੀਂ ਝੱਲਣੀ ਪੈਣੀ ਸੀ | ਇਹ ਦੋਸ਼ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਲਗਾਉਂਦਿਆਂ ਕਿਹਾ ਕਿ ਦਰਅਸਲ ਮਾਨ ਸਰਕਾਰ ਦੀ ਨਲਾਇਕੀ ਸਦਕਾ ਹੀ ਪੰਜਾਬ ਹੜ੍ਹਾਂ ਦੀ ਮਾਰ ਹੇਠਾਂ ਆਇਆ ਹੈ | ਉਨ੍ਹਾਂ ਕਿਹਾ ਕਿ ਇਹ ਹੜ੍ਹ 1988 ਦੇ ਨਾਲੋਂ ਵੀ ਭਿਆਨਕ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹੋਣ ਦਾ ਡਰਾਮਾ ਕਰ ਰਹੇ ਹਨ ਜਦਕਿ ਅਸਲੀਅਤ ਇਹ ਹੈ ਕਿ ਪੂਰੀ ਸਰਕਾਰ ਹੀ ਬਿਮਾਰ ਹੋ ਗਈ ਹੈ ਕਿਉਂਕਿ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੀ ਬਜਾਏ ਲੋਕਾਂ ਨੂੰ ਆਪਣੇ ਹਾਲ 'ਤੇ ਛੱਡ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਰਾਜ ਸਰਕਾਰ ਤੋਂ ਬੇਆਸ ਲੋਕਾਂ ਦਾ ਦਰਦ ਕੇਂਦਰ ਦੀ ਭਾਜਪਾ ਸਰਕਾਰ ਮਹਿਸੂਸ ਕਰ ਰਹੀ ਹੈ, ਜਿਸ ਕਰਕੇ ਦੇਸ਼ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਗਏ ਹਨ ਅਤੇ ਉਨ੍ਹਾਂ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਵੀ ਦਿੱਤਾ ਹੈ | ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ | ਉਨ੍ਹਾਂ ਜਿੱਥੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕਾਂ ਲਈ ਤੁਰੰਤ ਰਾਹਤ ਫ਼ੰਡ 'ਚੋਂ ਗਰਾਂਟ ਜਾਰੀ ਕੀਤੀ ਜਾਵੇ ਉੱਥੇ ਕੇਂਦਰ ਸਰਕਾਰ ਕੋਲ ਵੀ ਮੰਗ ਉਠਾਈ ਹੈ ਕਿ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮੀਂਹ ਦੇ ਪਾਣੀ ਤੋਂ ਸਤਾਈਆਂ ਔਰਤਾਂ ਨੇ ਜਾਮ ਲਗਾ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਸ਼ਨ ਅਤੇ ਹਰੇ ਚਾਰੇ ਦਾ ਟਰੱਕ ਭੇਜਿਆ
Ad Position 24