ਸਰਦੂਲਗੜ੍ਹ, 7 ਸਤੰਬਰ (ਜੀ. ਐਮ. ਅਰੋੜਾ)- ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਸਰਦੂਲਗੜ੍ਹ ਖੇਤਰ ਦੇ ਕਈ ਪਿੰਡਾਂ ਵਿਚ ਘਰਾਂ 'ਚ ਤਰੇੜਾਂ ਪੈ ਚੁੱਕੀਆਂ ਹਨ ਅਤੇ ਕਈਆਂ ਦੀਆਂ ਛੱਤਾਂ ਵੀ ਚੋਅ ਰਹੀਆਂ ਹਨ | ਇਸ ਤੋਂ ਇਲਾਵਾ ਗ਼ਰੀਬ ਵਿਅਕਤੀਆਂ ਦੇ ਘਰਾਂ ਦੀਆਂ ਛੱਤਾਂ ਵੀ ਡਿੱਗੀਆਂ ਹਨ | ਉਨ੍ਹਾਂ ਕਿਹਾ ਕਿ ਖਸਤਾ ਹਾਲਤ ਮਕਾਨਾਂ 'ਚ ਰਹਿਣਾ ਕਾਫ਼ੀ ਮੁਸ਼ਕਿਲ ਹੈ ਅਤੇ ਕਿਸੇ ਵੇਲੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਤੁਰੰਤ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਮੁਰੰਮਤ ਅਤੇ ਮੁੜ ਉਸਾਰੀ ਲਈ ਪੈਕੇਜ ਦਾ ਐਲਾਨ ਕੀਤਾ ਜਾਵੇ | ਇਸ ਮੌਕੇ ਜਤਿੰਦਰ ਸਿੰਘ ਸੋਢੀ, ਸੁਰਜੀਤ ਸਿੰਘ ਰਾਏਪੁਰ, ਬਲਦੇਵ ਸਿੰਘ ਮੀਰਪੁਰ, ਤਰਸੇਮ ਚੰਦ ਭੋਲੀ, ਮੇਵਾ ਸਿੰਘ ਸਰਪੰਚ, ਨਿਰਮਲ ਸਿੰਘ ਨਾਹਰਾ, ਸ਼ੇਰ ਸਿੰਘ ਸਰਪੰਚ, ਸੰਦੀਪ ਸਿੰਘ ਗਾਗੋਵਾਲ, ਬੋਘਾ ਸਿੰਘ ਗੇਹਲੇ, ਕਸ਼ਮੀਰ ਸਿੰਘ ਚਹਿਲ ਆਦਿ ਹਾਜ਼ਰ ਸਨ |