28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਨਸ਼ੀਲੀਆਂ ਗੋਲੀਆਂ ਸਮੇਤ ਦੋ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 08-09-2025
ਸੰਗਤ ਮੰਡੀ, 7 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ 705 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ¢ ਚੌਕੀ ਪਥਰਾਲਾ ਦੇ ਇੰਚਾਰਜ ਥਾਣੇਦਾਰ ਸੁਖਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾਂ ਨੂੰ ਫੜਨ ਲਈ ਇੰਟਰਸਟੇਟ ਡੂੰਮਵਾਲੀ ਵਿਖੇ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ¢ ਜਦੋਂ ਮੰਡੀ ਡੱਬਵਾਲੀ (ਹਰਿਆਣਾ) ਵਲੋਂ ਆ ਰਹੇ ਈ-ਰਿਕਸ਼ਾ ਨੂੰ ਰੋਕਿਆ ਤਾਂ ਉਸ 'ਚ ਸਵਾਰ ਦੋ ਨÏਜਵਾਨਾਂ ਵਲੋਂ ਆਪਣੇ ਵਿਚਕਾਰ ਰੱਖੇ ਲਿਫ਼ਾਫ਼ੇ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਵਿਚੋਂ 705 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ¢ ਉਨ੍ਹਾਂ ਦੱਸਿਆ ਕਿ ਉਕਤ ਨÏਜਵਾਨਾਂ ਦੀ ਪਛਾਣ ਗੋਰੀ ਪਿੰਡ ਘੁਮਿਆਰਾਂ ਥਾਣਾ ਲੰਬੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਅਵਤਾਰ ਸਿੰਘ ਵਾਸੀ ਪਥਰਾਲਾ ਦੇ ਤੌਰ 'ਤੇ ਹੋਈ ਹੈ¢ ਪੁਲਿਸ ਵਲੋਂ ਉਕਤ ਤਸਕਰਾਂ 'ਤੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ¢
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਫੂਡ ਸਪਲਾਈ ਦੇ ਕਾਰਡਾਂ ਦੀ ਪੜਤਾਲ ਕਰਨ ਤੋਂ ਕੋਰੀ ਨਾਂਹ ਅਗਲੀ ਖ਼ਬਰ ਮੀਂਹ ਕਾਰਨ ਪਸ਼ੂਆਂ ਵਾਲਾ ਵਰਾਂਡਾ ਡਿਗਿਆ ਅਤੇ ਘਰ ਵਿਚ ਆਈਆਂ ਤਰੇੜਾਂ ਪਰਿਵਾਰ ਨੇ ਗੁਆਂਢੀਆਂ ਦੇ ਘਰ 'ਚ ਲਈ ਸ਼ਰਨ
Ad Position 24