28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਜਥੇਦਾਰ ਕੁਲਾਣਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਹਰਸਿਮਰਤ ਕੌਰ ਬਾਦਲ

Ad Position 21
No active advertisement
ਅਜੀਤ ਡੈਸਕ 08-09-2025
ਬੁਢਲਾਡਾ, 7 ਸਤੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਅਮਰਜੀਤ ਸਿੰਘ ਕੁਲਾਣਾ ਦੀ ਪਤਨੀ ਸਰਬਜੀਤ ਕੌਰ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਕੁਲਾਣਾ ਵਿਖੇ ਪੁੱਜੇ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਥੇਦਾਰ ਕੁਲਾਣਾ ਦੇ ਪਰਿਵਾਰ 'ਤੇ ਆਇਆ ਇਹ ਦੁੱਖ ਨਾ ਸਹਿਣਯੋਗ ਪੀੜਾ ਹੈ ਕਿਉਂਕਿ ਪਰਿਵਾਰ ਵਿਚੋਂ ਕਿਸੇ ਇਕ ਜੀਅ ਦਾ ਰੁਖ਼ਸਤ ਹੋ ਜਾਣਾ ਪਿੱਛੇ ਡੂੰਘਾ ਦਰਦ ਛੱਡ ਜਾਂਦਾ | ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਮੁੱਚਾ ਬਾਦਲ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂ ਤੇ ਵਰਕਰ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦੇ ਹਨ | ਉਨ੍ਹਾਂ ਜਥੇਦਾਰ ਕਲਾਣਾ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਕੁਲਜੀਤ ਕੌਰ, ਜਥੇਦਾਰ ਕੁਲਾਣਾ ਦੇ ਭਰਾ ਬਲਕਾਰ ਸਿੰਘ ਆਸਟੇ੍ਰਲੀਆ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਅਤੇ ਹੋਰਨਾਂ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੀਰੋਕੇ, ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਹਰਮੇਲ ਸਿੰਘ ਕਲੀਪੁਰ, ਬਲਵਿੰਦਰ ਸਿੰਘ ਹਾਕਮ ਵਾਲਾ, ਗੁਰਮੇਲ ਸਿੰਘ ਫਫੜੇ ਭਾਈਕੇ, ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਪ੍ਰੇਮ ਕੁਮਾਰ ਅਰੋੜਾ ਇੰਚਾਰਜ ਹਲਕਾ ਮਾਨਸਾ, ਮੇਵਾ ਸਿੰਘ ਦੋਦੜਾ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਸੂਬੇਦਾਰ ਬਲਦੇਵ ਸਿੰਘ, ਸੰਤੋਖ ਸਿੰਘ ਭੀਮੜਾ, ਮਨਮਿੰਦਰ ਸਿੰਘ ਸਰਪੰਚ ਫੱੁਲੂਵਾਲਾ ਡੋਡ, ਬਿੱਕਰ ਸਿੰਘ ਸਿੱਧੂ, ਨੌਹਰ ਚੰਦ ਝੁਨੀਰ, ਜਥੇਦਾਰ ਭੋਲਾ ਸਿੰਘ ਬਰ੍ਹੇ, ਗੁਰਵਰਨ ਸਿੰਘ ਨੰਬਰਦਾਰ, ਡਾ. ਅਮਰੀਤ ਸਿੰਘ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਕੁਲਾਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅਜੀਤਪਾਲ ਸਿੰਘ ਚਹਿਲ ਨੇ ਐਸ. ਡੀ. ਐਮ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਾਬਕਾ ਚੇਅਰਮੈਨ ਜਗਰੂਪ ਸਿੰਘ ਸੰਗਤ ਨੂੰ ਭਾਵਪੂਰਨ ਸ਼ਰਧਾਂਜਲੀ
Ad Position 24