ਸਰਦੂਲਗੜ੍ਹ, 7 ਸਤੰਬਰ (ਅਰੋੜਾ)- ਡਾ. ਅਜੀਤਪਾਲ ਸਿੰਘ ਚਹਿਲ ਨੇ ਐਸ. ਡੀ. ਐਮ. ਸਰਦੂਲਗੜ੍ਹ ਵਜੋਂ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਸਬ ਡਵੀਜ਼ਨ 'ਚ ਇਹ ਅਸਾਮੀ ਪਿਛਲੇ ਲੰਬੇ ਸਮੇਂ ਤੋਂ ਖ਼ਾਲੀ ਪਈ ਸੀ ਅਤੇ ਬੁਢਲਾਡਾ ਜਾਂ ਮਾਨਸਾ ਦੇ ਐਸ. ਡੀ. ਐਮ. ਨੂੰ ਵਾਧੂ ਚਾਰਜ ਦੇ ਕੇ ਕੰਮ ਚਲਾਇਆ ਜਾਂਦਾ ਸੀ, ਜਿਸ ਕਾਰਨ ਲੋਕਾਂ ਦੇ ਕੰਮ ਬਹੁਤ ਪ੍ਰਭਾਵਿਤ ਹੋ ਰਹੇ ਸਨ | ਨਵੇਂ ਆਏ ਅਧਿਕਾਰੀ ਨੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਉਹ ਹੜ੍ਹਾਂ ਦੇ ਮੱਦੇਨਜ਼ਰ ਘੱਗਰ ਦਰਿਆ 'ਤੇ ਨਜ਼ਰਸਾਨੀ ਕਰ ਰਹੇ ਹਨ |