28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਸੂਬੇ 'ਚ ਆਏ ਹੜ੍ਹਾਂ ਨੂੰ ਲੈ ਕੇ ਭਾਕਿਯੂ (ਡਕੌਂਦਾ) ਨੇ ਕੀਤੀ ਜਾਂਚ ਦੀ ਮੰਗ

Ad Position 21
No active advertisement
ਅਜੀਤ ਡੈਸਕ 08-09-2025
ਭੀਖੀ, 7 ਸਤੰਬਰ (ਬਲਕਾਰ ਸਿੰਘ ਸਹੋਤਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਭੀਖੀ ਦੀ ਇਕੱਤਰਤਾ ਜੋਗੀਪੀਰ ਵਿਖੇ ਬਲਾਕ ਪ੍ਰਧਾਨ ਬਾਵਾ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਸੂਬੇ ਅੰਦਰ ਹੜ੍ਹਾਂ ਨੇ ਭਿਆਨਕ ਤਬਾਹੀ ਮਚਾਈ ਹੋਈ ਹੈ ਪਰ ਇਸ ਆਫ਼ਤਾਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਪਾਣੀ ਉਤਰਨ ਤੋਂ ਬਾਅਦ ਕਿਸਾਨਾਂ ਨੂੰ ਜ਼ਮੀਨਾਂ ਸਾਫ਼ ਕਰਨ ਦੇ ਲਈ ਡੀਜ਼ਲ, ਬੀਜ, ਡੀ.ਏ.ਪੀ. ਖਾਦ ਇਕੱਠੀ ਕਰਕੇ ਪੀੜਤ ਕਿਸਾਨਾਂ ਤੱਕ ਪਹੁੰਚਾਈ ਜਾਵੇਗੀ | ਉਨ੍ਹਾਂ ਪਿਛਲੇ ਦਿਨੀਂ ਕਿਸਾਨ ਆਗੂ ਕਾਮਰੇਡ ਕੁਲਵੰਤ ਸਿੰਘ ਕਿਸ਼ਨਗੜ੍ਹ 'ਤੇ ਹੋਏ ਹਮਲੇ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 17 ਸਤੰਬਰ ਤੱਕ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਐਸ.ਐਸ.ਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਮੱਖਣ ਸਿੰਘ ਭੈਣੀ ਬਾਘਾ, ਲਖਵੀਰ ਸਿੰਘ ਅਕਲੀਆ, ਗੁਰਚਰਨ ਸਿੰਘ, ਕੁਲਦੀਪ ਸਿੰਘ ਅਲੀਸ਼ੇਰ, ਕਾਲਾ ਸਿੰਘ ਅਕਲੀਆ, ਰਾਵਲ ਸਿੰਘ ਕੋਟੜਾ, ਮੱਖਣ ਸਿੰਘ ਅਤਲਾ, ਗੁਰਮੀਤ ਸਿੰਘ ਅਨੂਪਗੜ੍ਹ, ਮਹਿੰਦਰ ਸਿੰਘ ਹੀਰੋ ਕਲਾਂ, ਦਰਸ਼ਨ ਸਿੰਘ, ਜਗਸੀਰ ਸਿੰਘ ਜੋਗਾ, ਬੂਟਾ ਸਿੰਘ ਰੜ੍ਹ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਤੇ ਘਟੀਆ ਰਾਜਨੀਤੀ ਕਰਨ ਦੀ ਬਜਾਏ ਮਦਦ ਦੇਵੇ ਕੇਂਦਰ ਸਰਕਾਰ- ਸਰੂਪ ਸਿੰਘ ਅਗਲੀ ਖ਼ਬਰ ਡਾ. ਅਜੀਤਪਾਲ ਸਿੰਘ ਚਹਿਲ ਨੇ ਐਸ. ਡੀ. ਐਮ. ਵਜੋਂ ਅਹੁਦਾ ਸੰਭਾਲਿਆ
Ad Position 24