ਰਾਮਾਂ ਮੰਡੀ, 7 ਸਤੰਬਰ (ਤਰਸੇਮ ਸਿੰਗਲਾ)- ਪੰਜਾਬ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚÏਹਾਨ ਵਲੋਂ ਦਿੱਤੇ ਗਏ ਬਿਆਨ ਕਿ ਗੈਰ-ਕਾਨੂੰਨੀ ਮਾਈਨਿੰਗ ਕਾਰਨ ਪੰਜਾਬ ਵਿਚ ਹੜ੍ਹ ਆਏ ਹਨ, ਦੀ ਨਿੰਦਾ ਕਰਦੇ ਹੋਏ ਬੀਕੇਯੂ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਵਿਚ ਸਾਰਾ ਪੰਜਾਬ ਪੀੜਤ ਲੋਕਾਂ ਦੀ ਇਕਮੁਠ ਹੋ ਕੇ ਮਦਦ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਦੇ ਮੰਤਰੀ ਅਤੇ ਨੇਤਾ ਹੜ੍ਹ-ਪੀੜਤਾਂ ਦੀ ਮਦਦ ਕਰਨ ਦੀ ਬਜਾਏ ਘਟੀਆ ਰਾਜਨੀਤੀ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਸਮੇਂ ਅਕਾਲੀ ਭਾਜਪਾ ਗੱਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਦੇ ਸਮੇਂ ਤੋਂ ਹੀ ਨਜਾਇਜ਼ ਮਾਈਨਿੰਗ ਦਾ ਕੰਮ ਚੱਲਦਾ ਆ ਰਿਹਾ ਹੈ¢ ਇਕ ਪਾਸੇ ਤਾਂ ਭਾਜਪਾ ਪੰਜਾਬ ਵਿਚ 2027 ਵਿਚ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੀ ਹੈ, ਦੂਜੇ ਪਾਸੇ ਕੁਦਰਤੀ ਆਫ਼ਤ ਦੀ ਘੜੀ ਵਿਚ ਪੰਜਾਬ ਦੀ ਮਦਦ ਕਰਨ ਦੀ ਬਜਾਏ ਹੱਥ ਪਿੱਛੇ ਖਿੱਚ ਰਹੀ ਹੈ¢ ਸ੍ਰ.ਸਿੱਧੂ ਨੇ ਕਿਹਾ ਕਿ ਕੀ ਸਰਕਾਰਾਂ ਕੁਦਰਤੀ ਆਫ਼ਤਾਂ ਦੀ ਘੜੀ ਵਿੱਚ ਲੋਕਾਂ ਦੀ ਮਦਦ ਕਰਨ ਦੀ ਬਜਾਏ ਸਿਰਫ਼ ਰਾਜਨੀਤੀ ਕਰਨ ਲਈ ਹੀ ਚੁਣੀਆਂ ਜਾਂਦੀਆਂ ਹਨ¢ ਜਦੋਂ ਸਾਰੇ ਲੋਕ ਇਕੱਠੇ ਹੋ ਕੇ ਪੀੜਤਾਂ ਦੀ ਮਦਦ ਕਰ ਸਕਦੇ ਹਨ ਤਾਂ ਸਾਰੀਆਂ ਸਰਕਾਰਾਂ ਅਤੇ ਰਾਜਨੀਤਕ ਪਾਰਟੀਆਂ ਕਿਉਂ ਨੀ ਇਕੱਠੀਆਂ ਹੋ ਕੇ ਪੀੜਤਾਂ ਦੀ ਮਦਦ ਕਰ ਸਕਦੀਆਂ¢ ਸਾਰੀਆਂ ਸਰਕਾਰਾਂ ਹੀ ਲੋਕਾਂ ਵਲੋਂ ਚੁਣੀਆਂ ਜਾਂਦੀਆਂ ਹਨ, ਪਾਰਟੀਆਂ ਦਾ ਆਪਸ ਵਿਚ ਮਤਭੇਦ ਹੋ ਸਕਦਾ ਹੈ, ਪਰ ਲੋਕਾਂ ਨਾਲ ਮਤਭੇਦ ਕਿਵੇਂ ਹੋ ਸਕਦਾ ਹੈ¢ ਸ੍ਰ.ਸਿੱਧੂ ਨੇ ਕਿਹਾ ਕਿ ਮੁਸੀਬਤ ਦੇ ਸਮੇਂ ਵਿਚ ਹੀ ਸਰਕਾਰਾਂ ਅਤੇ ਨੇਤਾਵਾਂ ਦੀ ਪਰਖ ਹੁੰਦੀ ਹੈ¢