ਬਠਿੰਡਾ, 21 ਅਕਤੂਬਰ (ਪੱਤਰ ਪ੍ਰੇਰਕ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਸ਼੍ਰੀ ਅੰਮਿ੍ਤਸਰ ਦੇ ਇਕ ਕੈਦੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਥਾਣਾ ਕੈਂਟ ਦੀ ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਕੈਂਟ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਮਨਦੀਪ ਸਿੰਘ ਨੇ ਦੱਸਿਆ ਕਿ 19 ਅਕਤੂਬਰ 2025 ਨੂੰ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਜੇਲ੍ਹ ਬੈਰਕਾਂ ਦੀ ਤਲਾਸ਼ੀ ਲੈ ਰਹੇ ਸਨ | ਇਸ ਦੌਰਾਨ ਬੈਰਕ 'ਚ ਬੰਦ ਕੈਦੀ ਯੁੱਧਵੀਰ ਸਿੰਘ ਵਾਸੀ ਦੇਵੀਦਾਸਪੁਰਾ ਜ਼ਿਲ੍ਹਾ ਸ਼੍ਰੀ ਅੰਮਿ੍ਤਸਰ ਦੇ ਕੋਲੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਕੈਂਟ ਥਾਣੇ ਦੇ ਸਹਾਇਕ ਥਾਣੇਦਾਰ ਬਾਬੂ ਲਾਲ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਦੀ ਸ਼ਿਕਾਇਤ ਦੇ ਆਧਾਰ 'ਤੇ ਕੈਦੀ ਯੁੱਧਵੀਰ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਪ੍ਰੋਡੈਕਸ਼ਨ ਵਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ |