08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੋਟ ਭਾਰਾ ਦੇ 95 ਪਰਿਵਾਰ ਹੋਏ ਭਾਜਪਾ 'ਚ ਸ਼ਾਮਿਲ ਸੋਢੀ ਤੇ ਮਲੂਕਾ ਨੇ ਪਾਰਟੀ 'ਚ ਜੀ ਆਇਆਂ ਕਹਿੰਦਿਆਂ ਕੀਤਾ ਸਨਮਾਨਿਤ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਕੋਟਫੱਤਾ, 21 ਅਕਤੂਬਰ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਅਧੀਨ ਆਉਂਦੇ ਪਿੰਡ ਕੋਟਭਾਰਾ 'ਚ ਭਾਜਪਾ ਨੇ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਤਕੜਾ ਸਿਆਸੀ ਝਟਕਾ ਦਿੱਤਾ ਤੇ ਪਿੰਡ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ 95 ਪਰਿਵਾਰ ਭਾਜਪਾ 'ਚ ਸ਼ਾਮਿਲ ਹੋ ਗਏ | ਸੂਬਾ ਜਰਨਲ ਸਕੱਤਰ ਦਿਆਲ ਸਿੰਘ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਭਾਜਪਾ 'ਚ ਸ਼ਮੂਲੀਅਤ ਕਰਨ ਵਾਲੇ ਕੁਲਵੰਤ ਸਿੰਘ, ਜਸਕਰਨ ਸਿੰਘ, ਜੱਸਾ, ਲੱਕਵਿੰਦਰ ਸਿੰਘ, ਹਰਜਿੰਦਰ ਸਿੰਘ ਖਾਲਸਾ, ਚਰਨਜੀਤ ਸਿੰਘ, ਬੂਟਾ ਸਿੰਘ, ਜਸਕੀਰਤ ਸਿੰਘ, ਰਾਮ ਸਿੰਘ, ਗੁਰਜੀਤ ਸਿੰਘ, ਕੇਵਲ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ, ਸੇਵਾ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਸੁਖਮੰਦਰ ਸਿੰਘ, ਬਲਜੀਤ ਸਿੰਘ, ਜਗਮੀਤ ਸਿੰਘ ਪਿ੍ਤਪਾਲ ਸਿੰਘ, ਗੁਰਚਰਨ ਸਿੰਘ ਮੈਂਬਰ, ਸੁਖਮੰਦਰ ਸਿੰਘ, ਮੇਜਰ ਸਿੰਘ, ਗੁਰਮੀਤ ਕੌਰ, ਰਣਜੀਤ ਕੌਰ, ਮਨਜੀਤ ਕੌਰ, ਮਲਕੀਤ ਕੌਰ, ਹਰਪ੍ਰੀਤ ਕੌਰ, ਪ੍ਰੀਤਮ ਕੌਰ, ਰਣਜੀਤ ਕੌਰ, ਰੇਸ਼ਮ ਸਿੰਘ, ਹਰਪ੍ਰੀਤ ਸਿੰਘ, ਨਿਸ਼ਾਂਤ ਸਿੰਘ, ਮੋਤਾ ਸਿੰਘ, ਜੈ ਸਿੰਘ ਬਲਦੇਵ ਸਿੰਘ, ਬੇਅੰਤ ਸਿੰਘ, ਜੋਗਿੰਦਰ ਸਿੰਘ ਅÏਲਖ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਹਰਦੀਪ ਸਿੰਘ, ਜਸਵੀਰਾ ਸਿੰਘ ਅਤੇ ਬਲਬੀਰ ਸਿੰਘ ਆਦਿ ਪਰਿਵਾਰਾਂ ਨੂੰ ਪਾਰਟੀ 'ਚ ਜੀ ਆਇਆਂ ਕਿਹਾ ਤੇ ਸਨਮਾਨਿਤ ਕੀਤਾ | ਉਕਤ ਭਾਜਪਾ ਆਗੂਆਂ ਨੇ ਕਿਹਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਸੂਬੇ ਦੇ ਲੋਕ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕੇ 2027 ਵਿਚ ਭਾਜਪਾ ਕਿਸੇ ਨਾਲ ਕੋਈ ਗਠਜੋੜ ਨਹੀਂ ਕਰੇਗੀ ਤੇ ਆਪਣੇ ਬਲਬੂਤੇ ਪੰਜਾਬ ਵਿਚ ਸਰਕਾਰ ਬਣਾਏਗੀ | ਇਸ ਮੌਕੇ ਬੂਟਾ ਸਿੰਘ ਨੰਬਰਦਾਰ, ਜਸਪ੍ਰੀਤ ਸਿੰਘ ਜੱਸਾ, ਗੁਰਜੀਤ ਸਿੰਘ ਗੋਰਾ ਦਿਉਣ, ਬੂਟਾ ਸਿੰਘ ਭਾਈਰੂਪਾ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਲ ਦੇ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ ਅਗਲੀ ਖ਼ਬਰ ਬ੍ਰਹਮ ਕੁਮਾਰੀ ਆਸ਼ਰਮ 'ਚ ਮਨਾਇਆ ਦੀਵਾਲੀ ਦਾ ਤਿਉਹਾਰ ਬੌਬੀ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
Ad Position 24