08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਹੀਰੋ ਇੰਡਸਟਰੀਜ਼ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਭਗਤਾ ਭਾਈਕਾ, 21 ਅਕਤੂਬਰ (ਸੁਖਪਾਲ ਸਿੰਘ ਸੋਨੀ)-ਹੀਰੋ ਐਗਰੀਕਲਚਰ ਇੰਡਸਟਰੀਜ਼ ਭਗਤਾ ਭਾਈਕਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਸ਼ਾਨੋ-ਸ਼ੌਕਤ ਮਨਾਇਆ ਗਿਆ | ਇਸ ਮੌਕੇ ਇੰਡਸਟਰੀਜ਼ ਦੇ ਐੱਮ.ਡੀ. ਅਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਕਮੇਟੀ ਭਗਤਾ ਭਾਈਕਾ ਦੇ ਪ੍ਰਧਾਨ ਮਿਸਤਰੀ ਨਿਰਮਲ ਸਿੰਘ ਨੇ ਹੀਰੋ ਐਗਰੀਕਲਚਰ ਇੰਡਸਟਰੀਜ਼ ਦੇ ਸਮੂਹ ਕਾਮਿਆ ਦਾ ਸਨਮਾਨ ਕੀਤਾ | ਇਸੇ ਦੌਰਾਨ ਉਨ੍ਹਾਂ ਨੇ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਸਮੇਂ ਪ੍ਰਧਾਨ ਨਿਰਮਲ ਸਿੰਘ ਨੇ ਸਮੂਹ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦੇ ਕਿਹਾ ਕਿ ਸਾਨੂੰ ਹੱਥੀਂ ਕਿਰਤ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ, ਉਨ੍ਹਾਂ ਕਿਹਾ ਕਿ ਰਾਤੋ ਰਾਤ ਅਮੀਰ ਬਣਨ ਦੀ ਲਾਲਸਾ ਛੱਡ ਕੇ ਚੰਗੇ ਸਮਾਜ ਦੀ ਸਿਰਜਣਾ ਲਈ ਮਿਹਨਤ ਨਾਲ ਹੀ ਅੱਗੇ ਵਧਣ ਨੂੰ ਤਰਜੀਹ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਮਿਹਨਤ ਕਰਨ ਵਾਲੇ ਇਨਸਾਨ ਦੀ ਤਰੱਕੀ ਕੋਈ ਰੋਕ ਨਹੀ ਸਕਦਾ | ਇਸ ਸਮੇਂ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਸਮੇਤ ਇੰਡਸਟਰੀਜ਼ ਦੇ ਕਾਮੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਲਾਈਨ ਮਾਨਸਾ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰੀ ਸਨਮਾਨਾਂ ਨਾਲ ਹੋਇਆ ਸਿਪਾਹੀ ਗੁਰਸੇਵਕ ਸਿੰਘ ਲੱਡਾ ਦਾ ਅੰਤਿਮ ਸੰਸਕਾਰ
Ad Position 24