09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪੁਲਿਸ ਲਾਈਨ ਮਾਨਸਾ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਪੁਲਿਸ ਲਾਈਨਜ਼ ਵਿਖੇ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸ਼ਹੀਦਾਂ ਦੇ ਪਰਿਵਾਰ ਵੀ ਮੌਜੂਦ ਸਨ | ਡੀ.ਐਸ.ਪੀ. ਅੰਮਿ੍ਤਪਾਲ ਸਿੰਘ ਭਾਟੀ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਪੁਲਿਸ ਜਵਾਨ ਸ਼ਹੀਦਾਂ ਦੇ ਨਾਂਅ ਪੜ੍ਹ ਕੇ ਸੁਣਾਏ | ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਮਾਨਸਾ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਕਿਸੇ ਵੀ ਮੁਸੀਬਤ ਦਾ ਡਟ ਕੇ ਸਾਹਮਣਾ ਕਰਨ, ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਸਮੇਂ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਦੌਰਾਨ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਸ ਦੌਰਾਨ ਐਸ.ਐਸ.ਪੀ. ਵਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ | ਇਸ ਮੌਕੇ ਵਧੀਕ ਸੈਸ਼ਨ ਜੱਜ ਗੁਰਮੋਹਨ ਸਿੰਘ, ਐਸ.ਪੀ. (ਐਚ) ਪਰਦੀਪ ਸਿੰਘ ਸੰਧੂ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਪੁਸ਼ਪਿੰਦਰ ਸਿੰਘ ਗਿੱਲ, ਪਿ੍ਤਪਾਲ ਸਿੰਘ, ਬੂਟਾ ਸਿੰਘ ਗਿੱਲ, ਮਨਜੀਤ ਸਿੰਘ ਅਤੇ ਸਿਕੰਦਰ ਸਿੰਘ ਸਾਰੇ ਡੀ. ਐਸ. ਪੀ. ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਸਾਹਿਤਕ ਚੇਟਕ ਲਗਾਉਣ ਲਈ ਬਾਲਿਆਂਵਾਲੀ ਵਿਖੇ ਲਗਾਈ ਕਿਤਾਬਾਂ ਦੀ ਹੱਟ ਕਿਤਾਬਾਂ ਜ਼ਿੰਦਗੀ ਜਿਊਣ ਦਾ ਵੱਲ ਸਿ... ਅਗਲੀ ਖ਼ਬਰ ਹੀਰੋ ਇੰਡਸਟਰੀਜ਼ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ
Ad Position 24