ਭਗਤਾ ਭਾਈਕਾ, 21 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਯੋਜਿਤ ਖੇਡਾਂ ਵਿਚ ਬੀ. ਆਰ. ਸੀ. ਕਾਨਵੈਂਟ ਸਕੂਲ ਸਮਾਧ ਭਾਈ ਦੀ ਹੋਣਹਾਰ ਵਿਦਿਆਰਥਣ ਸੁਖਪ੍ਰੀਤ ਕੌਰ ਨੇ 49 ਕਿੱਲੋ ਭਾਰ ( ਅੰਡਰ 17) ਵਿਚ ਪੰਜਾਬ ਪੱਧਰ 'ਤੇ ਜਿੱਤ ਹਾਸਲ ਕਰਕੇ ਰਾਸ਼ਟਰੀ ਪੱਧਰ ਦੀ ਖੇਡ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ | ਇਸ ਸਮੇਂ ਸਕੂਲ ਦੀ ਮੈਨੇਜਮੈਂਟ ਨੇ ਹੋਣਹਾਰ ਵਿਦਿਆਰਥਣ ਸੁਖਪ੍ਰੀਤ ਕੌਰ ਦਾ ਸਕੂਲ ਪੱੁਜਣ 'ਤੇ ਧੂਮਧਾਮ ਨਾਲ ਸਵਾਗਤ ਕੀਤਾ | ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ, ਸਕੂਲ ਪਿ੍ੰਸੀਪਲ ਕਿਰਨਾ ਰਾਣੀ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣ ਸੁਖਪ੍ਰੀਤ ਕੌਰ ਦੇ ਸਕੂਲ ਪਹੁੰਚਣ 'ਤੇ ਉਸ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਖੁਸ਼ੀ ਵਿਚ ਢੋਲ ਵਜਾਏ ਗਏ, ਸੁਆਗਤੀ ਪਰੇਡ ਨਾਲ ਸਕੂਲ ਵਿਚ ਲਿਜਾਇਆ ਗਿਆ | ਸਕੂਲ ਮੈਨੇਜਮੈਂਟ ਅਤੇ ਪਿ੍ੰਸੀਪਲ ਵਲੋਂ ਦੇਸੀ ਘਿਓ ਤੇ ਟਰਾਫ਼ੀ ਦੇ ਕੇ ਵਿਦਿਆਰਥਣ ਨੂੰ ਸਨਮਾਨਿਤ ਕੀਤਾ | ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਵਲੋਂ ਵਿਦਿਆਰਥਣ ਦੀ ਬਾਰਵੀਂ ਕਲਾਸ ਤੱਕ ਦੀ ਪੜ੍ਹਾਈ ਮੁਫ਼ਤ ਕੀਤੀ ਗਈ | ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਸੁਖਪ੍ਰੀਤ ਕੌਰ ਵਾਂਗ ਖੇਡਾਂ ਵਿਚ ਅੱਗੇ ਆਉਣਾ ਚਾਹੀਦਾ ਹੈ | ਇਸ ਤੋਂ ਬਾਅਦ ਵਿਦਿਆਰਥਣ ਨੂੰ ਪੂਰੇ ਸੁਆਗਤੀ ਪਰੇਡ ਨਾਲ ਢੋਲ ਵਜਾ ਕੇ ਪਿੰਡ ਸਮਾਧ ਭਾਈ ਵਿਚ ਲਿਜਾਇਆ ਗਿਆ ਤੇ ਗੁਰਦੁਆਰਾ ਭਾਈ ਰੂਪ ਚੰਦ ਜੀ ਵਿਚ ਅਰਦਾਸ ਕਰਵਾ ਕੇ ਮੱਥਾ ਟਿਕਾਇਆ ਗਿਆ | ਇਸ ਸਮੇਂ ਖਿਡਾਰਨ ਨਾਲ ਉਸ ਦੇ ਪਿਤਾ ਗੁਰਜੰਟ ਸਿੰਘ, ਮਾਤਾ ਰਾਜਵੀਰ ਕੌਰ ਮੌਜੂਦ ਸਨ | ਖਿਡਾਰਨ ਦੇ ਪਿੰਡ ਫੂਲੇਵਾਲਾ ਦੇ ਸਰਪੰਚ ਸਾਹਿਬ ਨਿਰਭੈਅ ਸਿੰਘ, ਉਨ੍ਹਾਂ ਦੇ ਭਰਾ ਬਲਜਿੰਦਰ ਸਿੰਘ, ਪੰਚਾਇਤ ਮੈਂਬਰ ਭਾਰਤ ਸਿੰਘ ਤੇ ਜਗਸੀਰ ਸਿੰਘ, ਜਗਮੋਹਨ ਸਿੰਘ, ਸਮਾਧ ਭਾਈ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਅਤੇ ਕੋਚ ਸਾਹਿਬ ਸੁਖਸੇਵਕ ਸਿੰਘ, ਅਮਨਦੀਪ ਸਿੰਘ, ਸੁਰਿੰਦਰ ਸਿੰਘ ਵੀ ਹਾਜ਼ਰ ਸਨ |