08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਬਰਨਾਲਾ, 2 ਨਵੰਬਰ (ਰਾਜ ਪਨੇਸਰ)-ਸਥਾਨਕ ਗਰਚਾ ਰੋਡ 'ਤੇ ਪੁਲਿਸ ਵਲੋਂ ਤਿੰਨ ਜਣਿਆ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਬਰਨਾਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸਤਨਾਮ ਸਿੰਘ ਪੁੱਤਰ ਦਲੀਪ ਸਿੰਘ, ਮਨਪ੍ਰੀਤ ਸਿੰਘ ਪੁੱਤਰ ਰੂੜਾ ਸਿੰਘ, ਤੋਤਾ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬਰਨਾਲਾ ਗਰਚਾ ਰੋਡ 'ਤੇ ਖੜ੍ਹੇ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ ਵਿਚ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਤਿੰਨ ਜਣਿਆ ਨੂੰ 105 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਹਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਦੀ ਚੋਣ ਕੱਲ੍ਹ, ਕਾਂਗਰਸ ਨੇ ਹਰਵਿੰਦਰ ਲੱਡੂ ਨੂੰ ਐਲਾਨਿਆ ਉਮੀਦਵਾਰ <br/> ਅਗਲੀ ਖ਼ਬਰ ਸ੍ਰੀ ਸ਼ਿਆਮ ਪਰਿਵਾਰ ਸੇਵਾ ਸੰਘ ਨੇ ਸ੍ਰੀ ਸ਼ਿਆਮ ਦੇ ਜਨਮ ਦਿਵਸ ਦੇ ਸੰਬੰਧ ਵਿਚ ਰੱਥ ਯਾਤਰਾ ਕੱਢੀ
Ad Position 24