08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਮਗਨਰੇਗਾ ਦਾ ਕੰਮ ਬਹਾਲ ਨਾ ਕੀਤਾ ਤਾਂ ਮਜ਼ਦੂਰ ਵਿਧਾਨ ਸਭਾ ਦਾ ਘਿਰਾਓ ਕਰਨਗੇ-ਕਾ. ਸਮਾਓਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਬੁਢਲਾਡਾ, 2 ਨਵੰਬਰ (ਸੁਨੀਲ ਮਨਚੰਦਾ)-ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਬਲਾਕ ਬੁਢਲਾਡਾ ਦੇ ਆਗੂਆਂ ਦੀ ਇਕੱਤਰਤਾ ਇੱਥੇ ਨਿੱਕਾ ਸਿੰਘ ਬਹਾਦਰਪੁਰ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਾ ਨੇ ਕਿਹਾ ਕਿ ਮਗਨਰੇਗਾ ਕਾਨੂੰਨ ਦੇ ਬੰਦ ਕੀਤੇ ਕੰਮਾਂ ਨੂੰ ਬਹਾਲ ਨਾ ਕੀਤਾ ਤਾਂ ਮਜ਼ਦੂਰ ਵਿਧਾਨ ਸਭਾ ਦਾ ਘਿਰਾਓ ਕਰਨਗੇ | ਉਨ੍ਹਾਂ ਕਿਹਾ ਕਿ ਲਗਾਤਾਰ ਹੋਈ ਬਾਰਿਸ਼ ਕਾਰਨ ਸੰਕਟ ਵਿਚ ਫਸੇ ਪੰਜਾਬ ਦੇ ਬੇਜ਼ਮੀਨੇ ਮਜ਼ਦੂਰਾਂ ਨੂੰ ਕੋਈ ਆਰਥਿਕ ਸਹਾਇਤਾ ਦੇਣ ਦੀ ਥਾਂ ਮੋਦੀ ਤੇ ਮਾਨ ਸਰਕਾਰ ਨੇ ਮਜ਼ਦੂਰਾਂ ਤੋਂ ਘੱਟੋ ਘੱਟ ਮਿਲਦਾ ਮਗਨਰੇਗਾ ਕੰਮ ਵੀ ਖੋਹ ਲਿਆ ਹੈ | ਉਨ੍ਹਾਂ ਦੱਸਿਆ ਕਿ ਮਗਨਰੇਗਾ ਦੇ ਬੰਦ ਕੀਤੇ ਕੰਮਾਂ ਦੀ ਬਹਾਲੀ ਲਈ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ 8 ਦਸੰਬਰ ਨੂੰ ਮਾਨਸਾ ਵਿਖੇ ਹੱਲਾ ਬੋਲ ਰੈਲੀ ਕੀਤੀ ਜਾਵੇਗੀ | ਉਨ੍ਹਾਂ ਦੋਸ਼ ਲਗਾਇਆ ਕਿ ਮਗਨਰੇਗਾ ਕਾਨੂੰਨ 'ਚ ਭਿ੍ਸ਼ਟਾਚਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ | ਇਸ ਮੌਕੇ ਸੁਖਵਿੰਦਰ ਸਿੰਘ ਬੋਹਾ, ਪ੍ਰਦੀਪ ਸਿੰਘ ਗੁਰੂ, ਜਗਤਾਰ ਸਿੰਘ, ਸੰਦੀਪ ਸਿੰਘ ਬੀਰੋਕੇ ਕਲਾਂ, ਗੁਰਨਾਮ ਸਿੰਘ ਨਵਾਂ ਗਾਓ, ਨਿੱਕਾ ਸਿੰਘ ਗੁੜ੍ਹਦੀ, ਰਾਜਦੀਪ ਕੌਰ, ਜਗਤਾਰ ਸਿੰਘ ਬੋੜਾਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿੱਲੀ ਪਬਲਿਕ ਸਕੂਲ ਵਿਚ ਸਮਾਗਮ ਕਰਵਾਇਆ ਅਗਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਦੀ ਚੋਣ ਕੱਲ੍ਹ, ਕਾਂਗਰਸ ਨੇ ਹਰਵਿੰਦਰ ਲੱਡੂ ਨੂੰ ਐਲਾਨਿਆ ਉਮੀਦਵਾਰ <br/>
Ad Position 24