08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਹੋਈ ਇਕੱਤਰਤਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮਾਨਸਾ, 2 ਨਵੰਬਰ (ਰਵੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਾਨਸਾ ਦੀ ਇਕੱਤਰਤਾ ਪ੍ਰਧਾਨ ਡਾ. ਗੁਰਪ੍ਰੀਤ ਸਿੰਘ ਭੈਣੀ ਬਾਘਾ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ਵਲੋਂ ਪੰਜਾਬ ਦੇ ਮੌਜੂਦਾ ਹਾਲਤਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਚੋਰੀਆਂ, ਲੁੱਟਾਂ-ਖੋਹਾਂ, ਫਿਰੌਤੀਆਂ, ਕਤਲ ਵਰਗੀਆਂ ਵਾਰਦਾਤਾਂ ਦੀ ਨਿੰਦਾ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਾਅਦੇ ਮੁਤਾਬਕ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਮਾਨਤਾ ਦੇ ਕੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰੇ | ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਸਰਵਸੰਮਤੀ ਨਾਲ ਨਿਰਮਲ ਸਿੰਘ ਰਾਏਪੁਰ, ਕੁਲਦੀਪ ਸਿੰਘ ਖਿਆਲਾ, ਬੂਟਾ ਸਿੰਘ ਅਤੇ ਰਨਵੀਰ ਸਿੰਘ ਨੂੰ ਸਰਬਸੰਮਤੀ ਨਾਲ ਅਗਜੈਕਟਿਵ ਕਮੇਟੀ ਲਈ ਚੁਣਿਆ ਗਿਆ | ਇਸ ਮੌਕੇੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ, ਜ਼ਿਲ੍ਹਾ ਸਕੱਤਰ ਸਿਮਰਜੀਤ ਸਿੰਘ ਗਾਗੋਵਾਲ, ਵੈਦ ਗੁਰਨਾਮ ਸਿੰਘ ਕੋਟੜਾ, ਵੈਦ ਅਮਰੀਕ ਸਿੰਘ, ਅਜਮੇਰ ਸਿੰਘ, ਮਨੋਜ਼ ਕੁਮਾਰ ਖਿਆਲਾ, ਸੁਧੀਰ ਕੁਮਾਰ ਚਿਲਾਣਾ, ਗੁਰਮੇਲ ਸਿੰਘ, ਜਗਸੀਰ ਸਿੰਘ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਤਾਬ 'ਜਾਂਬਾਜ਼ ਰਾਖਾ' ਤਲਵੰਡੀ ਸਾਬੋ ਵਿਖੇ ਲੱਖੀ ਜੰਗਲ ਖ਼ਾਲਸਾ ਜਥੇ ਵਲੋਂ ਰਿਲੀਜ਼ <br/> ਅਗਲੀ ਖ਼ਬਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿੱਲੀ ਪਬਲਿਕ ਸਕੂਲ ਵਿਚ ਸਮਾਗਮ ਕਰਵਾਇਆ
Ad Position 24