ਸ਼ੇਰਪੁਰ, 2 ਨਵੰਬਰ (ਦਰਸ਼ਨ ਸਿੰਘ ਖੇੜੀ)-ਕਸਬਾ ਸ਼ੇਰਪੁਰ ਵਿਖੇ ਕਸ਼ੱਤਰੀ ਟਾਂਕ ਸਭਾ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਬੋਲਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਗੁਰੂਆਂ, ਭਗਤਾਂ, ਸੂਰਮਿਆਂ ਤੇ ਰਹਿਬਰਾਂ ਵਲੋਂ ਸਮਾਜ ਪ੍ਰਤੀ ਕੀਤੀਆਂ ਗਈਆਂ ਮਹਾਨ ਘਾਲਣਾਵਾਂ ਅਤੇ ਸਿਧਾਂਤਾਂ ਨੂੰ ਅਪਣਾਉਂਦੀਆਂ ਹਨ, ਉਨ੍ਹਾਂ ਦਾ ਵਜੂਦ ਦੁਨੀਆਂ ਦੇ ਨਕਸ਼ੇ ਤੇ ਸਦਾ ਚਮਕਦਾ ਰਹਿੰਦਾ ਹੈ | ਇਸ ਤੋਂ ਪਹਿਲਾਂ ਸਿੱਖ ਧਰਮ ਦੇ ਪ੍ਰਚਾਰਕ ਬਾਬਾ ਬਲਵੀਰ ਸਿੰਘ ਨੇ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਟੇਜ ਦਾ ਸੰਚਾਲਨ ਕਰਦਿਆਂ ਉੱਘੇ ਸਾਹਿਤਕਾਰ ਸੁਖਦੇਵ ਸਿੰਘ ਅÏਲਖ ਨੇ ਹਾਜ਼ਰੀਨ ਆਗੂਆਂ ਦੀ ਹਾਜ਼ਰੀ ਲਗਵਾਈ, ਜਿਨ੍ਹਾਂ ਵਿਚ ਦਿਲਪ੍ਰੀਤ ਸਿੰਘ ਪ੍ਰਧਾਨ, ਥਾਣੇਦਾਰ ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਛੰਨਾਂ, ਕੇਸਰ ਸਿੰਘ ਗਰੇਵਾਲ, ਡਾਕਟਰ ਗੁਰਿੰਦਰ ਗੋਇਲ, ਹੈਪੀ ਅÏਲਖ, ਸਾਉਣ ਸਿੰਘ ਭੁੱਲਰ, ਮਨਜੀਤ ਸਿੰਘ ਧਾਮੀ, ਇੰਦਰਜੀਤ ਸਿੰਘ, ਮਨਦੀਪ ਸਿੰਘ ਧਾਮੀ, ਚਮਕੌਰ ਸਿੰਘ, ਸਰਪੰਚ ਰਣਜੀਤ ਸਿੰਘ ਕਾਲਾਬੂਲਾ ਨੇ ਹਾਜ਼ਰੀ ਭਰੀ |