08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤੀ ਜਾਵੇਗੀ-ਜਥੇਦਾਰ ਸੰਗਾਲਾ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮਲੇਰਕੋਟਲਾ, 2 ਨਵੰਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਅੰਦਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਜਾਵੇਗੀ | ਇਨ੍ਹ•ਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਕੌਮੀ ਆਗੂ ਅਤੇ ਉੱਘੇ ਸਿੱਖ ਬੁੱਧੀਜੀਵੀ ਜਥੇਦਾਰ ਗੁਰਦੇਵ ਸਿੰਘ ਸੰਗਾਲਾ ਨੇ ਚੋਣ ਪ੍ਰਚਾਰ ਦੌਰਾਨ ਗੱਲਬਾਤ ਦੌਰਾਨ ਕੀਤਾ | ਉਨ੍ਹ•ਾਂ ਆਖਿਆ ਕਿ ਪੰਜਾਬ ਦੇ ਲੋਕ ਇਸ ਗੱਲ 'ਤੇ ਮੋਹਰ ਲਗਾ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਹੀ ਪੰਥਕ ਹਿਤੈਸ਼ੀ ਪਾਰਟੀ ਹੈ ਜਿਸ ਨੇ ਪੰਜਾਬ ਅਤੇ ਕੌਮੀ ਮੁੱਦਿਆਂ 'ਤੇ ਖੁੱਲ੍ਹ •ਕੇ ਗੱਲ ਕੀਤੀ ਹੈ | ਜਥੇਦਾਰ ਸੰਗਾਲਾ ਨੇ ਆਖਿਆ ਕਿ ਇਸ ਤੋਂ ਪਹਿਲਾਂ ਖਡੂਰ ਸਾਹਿਬ ਦੀ ਚੋਣ ਦੌਰਾਨ ਵੀ ਇਲਾਕੇ ਦੇ ਲੋਕਾਂ ਨੇ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭੇਜਿਆ ਸੀ ਇਸ ਲਈ ਲੋਕ ਹੁਣ ਵੀ ਮਨ ਬਣਾ ਚੁੱਕੇ ਹਨ ਕਿ ਪਾਰਟੀ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਨੂੰ ਹੀ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਜਥੇਦਾਰ ਸੰਗਾਲਾ ਨੇ ਆਖਿਆ ਕਿ ਚੋਣ ਪ੍ਰਚਾਰ ਦੌਰਾਨ ਪਿੰਡਾਂ ਦੇ ਅੰਦਰ ਪਾਰਟੀ ਉਮੀਦਵਾਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੋਟਰਾਂ ਵਲੋਂ ਬਾਕੀ ਸਿਆਸੀ ਪਾਰਟੀਆਂ ਨੂੰ ਨਕਾਰਦਿਆਂ, ਇਸ ਵਾਰ ਪੰਥਕ ਉਮੀਦਵਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ | ਉਨ•ਾਂ ਕਿਹਾ ਕਿ ਬਾਕੀ ਸਿਆਸੀ ਪਾਰਟੀਆਂ ਨੇ ਕਦੇ ਵੀ ਪੰਜਾਬ ਅਤੇ ਕੌਮੀ ਮੁੱਦਿਆਂ ਦੀ ਗੱਲ ਨਹੀਂ ਕੀਤੀ, ਇਸ ਲਈ ਹਲਕੇ ਦੇ ਲੋਕ ਉਨ•ਾਂ ਨੂੰ ਮੂੰਹ ਨਹੀਂ ਲਗਾਉਣਗੇ | ਇਸ ਮੌਕੇ ਐਡਵੋਕੇਟ ਗੁਰਮੁੱਖ ਸਿੰਘ ਟਿਵਾਣਾ, ਭਾਈ ਜਸਬੀਰ ਸਿੰਘ ਖ਼ਾਲਸਾ ਸਣੇ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਮ.ਐੱਲ.ਜੀ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ ਅਗਲੀ ਖ਼ਬਰ ਮਰਹੂਮ ਸੰਤ ਰਾਮ ਸਿੰਗਲਾ ਦੀ ਯਾਦ ਵਿਚ ਲੱਗੇ ਮੈਡੀਕਲ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਮਰੀਜ਼ਾਂ ਨੇ ਲਿਆ ਲਾਹਾ
Ad Position 24