ਬਰੇਟਾ, 23 ਨਵੰਬਰ (ਪਾਲ ਸਿੰਘ ਮੰਡੇਰ)-ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਟਾ ਵਿਖੇ ਸਾਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਉਦਘਾਟਨੀ ਪ੍ਰਬੰਧਕ ਕਮੇਟੀ ਦੇ ਲਲਿਤ ਜੈਨ ਨੇ ਕੀਤਾ | ਸ਼ਹੀਦ ਭਗਤ ਸਿੰਘ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਅਤੇ ਸ਼੍ਰੀ ਚੰਦਰ ਸ਼ੇਖਰ ਆਜ਼ਾਦ ਹਾਊਸਾਂ ਦੇ ਵਿਚਕਾਰ 100 ਮੀਟਰ, 200, 400, 600 ਅਤੇ 800 ਮੀਟਰ ਦੌੜਾਂ ਤੋਂ ਇਲਾਵਾ ਲੰਬੀ ਛਾਲ, ਸ਼ਾਟਪੁੱਟ, ਜੈਵਲਿਨ ਥਰੋਅ ਈਵੈਂਟ ਦੇ ਮੁਕਾਬਲੇ ਕਰਵਾਏ ਗਏ | ਸ਼੍ਰੀ ਚੰਦਰ ਸ਼ੇਖਰ ਆਜ਼ਾਦ ਹਾਊਸ ਨੇ ਸਭ ਤੋਂ ਜ਼ਿਆਦਾ 92 ਅੰਕ ਪ੍ਰਾਪਤ ਕਰ ਕੇ ਓਵਰ ਆਲ ਟਰਾਫ਼ੀ 'ਤੇ ਕਬਜਾ ਕੀਤਾ | ਪਿ੍ੰਸੀਪਲ ਮੋਨਿਕਾ ਰਾਣੀ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਖੇਡਾਂ 'ਚ ਵੀ ਪੁਜ਼ੀਸ਼ਨਾਂ ਹਾਸਲ ਕਰ ਰਹੇ ਹਨ | ਇਸ ਮੌਕੇ ਲੈਕਚਰਾਰ ਨਿਸ਼ਾਨ ਸਿੰਘ, ਡੀ.ਪੀ.ਈ. ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |