28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 24-11-2025
ਭੁੱਚੋ ਮੰਡੀ, 23 ਨਵੰਬਰ (ਪਰਵਿੰਦਰ ਸਿੰਘ ਜੌੜਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਜ਼ਿਲ੍ਹਾ ਬਠਿੰਡਾ ਦੇ ਬਲਾਕ ਭੁੱਚੋ ਮੰਡੀ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਸਬੀਰ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਸਾਥੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਹੜ੍ਹ ਪੀੜਤ ਇਲਾਕਿਆਂ ਵਿਚ ਜਾ ਕੇ ਲੋੜਵੰਦਾਂ ਲਈ ਮੈਡੀਕਲ ਕੈਂਪ ਲਾਏ ਸਨ | ਇਸ ਮੌਕੇ 9ਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਆਗੂ ਡਾ. ਸੁਖਦਰਸ਼ਨ ਸਿੰਘ, ਬਲਾਕ ਚੇਅਰਮੈਨ ਡਾ. ਪ੍ਰਗਟ ਸਿੰਘ, ਬਲਾਕ ਸਕੱਤਰ ਡਾ. ਗੁਰਭਗਤ ਸਿੰਘ, ਡਾ. ਗੁਰਦੀਪ ਸਿੰਘ ਸੀਨੀਅਰ ਆਗੂ, ਡਾ. ਸ਼ਿੰਗਾਰਾ ਸਿੰਘ, ਡਾ. ਹਰਜਿੰਦਰ ਸਿੰਘ, ਡਾ. ਕਿ੍ਸ਼ਨ ਰਾਮ, ਡਾ. ਗੁਰਪ੍ਰੀਤ ਸਿੰਘ ਗਿੱਲ, ਡਾ. ਰਾਜ ਸਿੰਘ ਰਾਜੀ, ਡਾ. ਮੱਖਣ ਸਰਾਂ ਅਤੇ ਡਾ. ਹਰਚੇਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 26 ਨੂੰ ਦਿੱਲੀ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ 'ਤੇ ਚੰਡੀਗੜ੍ਹ ਵਿਖੇ ਰੈਲੀ <br/> ਅਗਲੀ ਖ਼ਬਰ ਟੂਰਾਂ ਦੇ ਆਯੋਜਨ ਨਾਲ ਬੱਚਿਆਂ ਦੀ ਇਤਿਹਾਸਕ ਜਾਣਕਾਰੀ ਅਤੇ ਮਨੋਰੰਜਨ ਵਿਚ ਵਾਧਾ ਹੁੰਦਾ ਹੈ-ਪਿ੍ੰਸੀਪਲ <br/>
Ad Position 24