28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 24-11-2025
ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਬਠਿੰਡਾ ਵਲੋਂ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨ ਦਾਨ ਕੈਂਪ ਆਯੋਜਿਤ ਕੀਤਾ ਗਿਆ | ਜਿਸ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਸਵੈ-ਇੱਛਾ ਅਨੁਸਾਰ ਖੂਨ ਦਾਨ ਕੀਤਾ | ਇਸ ਮੌਕੇ ਪਾਰਟੀ ਦੇ ਬੁਲਾਰੇ ਭੋਲਾ ਸਿੰਘ ਗਿੱਲ ਪੱਤੀ ਜ਼ਿਲ੍ਹਾ ਪ੍ਰਧਾਨ, ਸਰਪ੍ਰਸਤ ਆਤਮਾ ਸਿੰਘ ਚਹਿਲ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਖਮਨਦੀਪ ਸਿੰਘ ਸਿੱਧੂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਨੇ ਗੁਰੂ ਸਾਹਿਬ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਮਨੁੱਖਤਾਵਾਦੀ ਸਿਧਾਂਤ ਨੂੰ ਅਪਣਾਉਂਦੇ ਹੋਏ ਕੈਂਪ ਵਿਚ ਉਤਸ਼ਾਹ ਨਾਲ ਖ਼ੂਨਦਾਨ ਕੀਤਾ¢ ਇਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸ਼ਾਮਲ ਹੋਏ ਆਗੂਆਂ ਵਿਚ ਸੁਰਜੀਤ ਸਿੰਘ ਬੋਪਾਰਾਏ, ਭੁਪਿੰਦਰ ਸਿੰਘ, ਦਲਜੀਤ ਸਿੰਘ ਟਿਵਾਣਾ, ਰਮਨਦੀਪ ਸਿੰਘ, ਗੁਰਸੇਵਕ ਸਿੰਘ ਚਹਿਲ, ਦੀਵਾਨ ਸਿੰਘ ਡਿੱਖ, ਗੁਰਮੀਤ ਸਿੰਘ ਰਾਠੌਰ, ਰਜਿੰਦਰ ਸਿੰਘ, ਬਾਬੂ ਸਿੰਘ ਰੋਮਾਣਾ, ਡਾ. ਭੁਪਿੰਦਰ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਲਹਿਰਾ ਬੇਗਾ, ਜਗਮੇਲ ਪ੍ਰਧਾਨ, ਬਲਤੇਜ ਸਿੰਘ ਸੌਂਦ, ਰਾਹੁਲ, ਜਸਵਿੰਦਰ ਸਿੰਘ ਢਿੱਲੋਂ, ਗੁਰਸ਼ਰਨ ਸਿੰਘ ਢਿੱਲੋਂ, ਪੰਮਾ ਵਾਲੀਆਂ, ਵਿੱਕੀ ਮਿੱਤਲ, ਅਮਰਜੀਤ ਸਿੰਘ, ਗਗਨਦੀਪ ਸਿੰਘ ਖ਼ਾਲਸਾ ਭਗਤਾ ਭਾਈਕਾ ਆਦਿ ਸਮੇਤ ਹੋਰ ਵਰਕਰਾਂ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਿਖੇ ਸੱਤ ਰੋਜ਼ਾ 'ਸ੍ਰੀਮਦ ਭਗਵਦ ਗੀਤਾ' ਪ੍ਰੋਗਰਾਮ ਸ਼ੁਰੂ <br/> ਅਗਲੀ ਖ਼ਬਰ ਨਗਰ ਕੌਂਸਲ ਰਾਮਪੁਰਾ ਫੂਲ 'ਚ ਲੱਖਾਂ ਦੇ ਘਪਲੇ 'ਤੇ ਪਰਦਾ ਪਾਉਣ ਦੀ ਤਿਆਰੀ, ਅਧਿਕਾਰੀਆਂ ਦੀ ਭੂਮਿਕਾ ਸ਼ੱਕੀ <br/>
Ad Position 24