ਭਾਈਰੂਪਾ, 23 ਨਵੰਬਰ (ਵਰਿੰਦਰ ਲੱਕੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਹਮੀਰਗੜ੍ਹ ਅਤੇ ਗੁਰਦਿੱਤ ਸਿੰਘ ਗੁੰਮਟੀ ਕਲਾਂ ਦੀ ਅਗਵਾਈ ਵਿਚ ਗੁਰਦੁਆਰਾ ਜੰਡ ਸਾਹਿਬ ਗੁੰਮਟੀ ਵਿਖੇ ਹੋਈ | ਜਿਸ ਵਿਚ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਵੀ ਸ਼ਾਮਿਲ ਹੋਏ | ਮੀਟਿੰਗ ਵਿੱਚ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਜਾਂ ਰਹੇ ਚੰਡੀਗੜ੍ਹ ਪ੍ਰਦਰਸ਼ਨ ਦੀਆਂ ਤਿਆਰੀਆਂ ਕੀਤੀਆਂ ਗਈਆਂ | ਇਸ ਮÏਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕਾਂ ਤੋਂ ਬਿਜਲੀ ਬੋਰਡ ਖੋਹ ਕੇ ਪ੍ਰਾਈਵੇਟ ਕਾਰਪੋਰੇਟ ਕੰਪਨੀਆਂ ਨੂੰ ਦੇਣ ਲਈ ਆਗਾਮੀ ਲੋਕ ਸਭਾ ਸੈਸ਼ਨ ਵਿਚ ਬਿੱਲ ਲਿਆਂਦਾ ਜਾਂ ਰਿਹਾ ਹੈ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸਾਰੇ ਲੋਕਾਂ ਨੂੰ ਨਾਲ ਲੈ ਕੇ ਦੇਸ਼ ਵਿਚ ਖੇਤੀ ਕਾਨੂੰਨਾਂ ਤੋਂ ਵੀ ਵੱਡਾ ਅੰਦੋਲਨ ਕਰੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਬਿੱਲ 2025 ਨੂੰ ਵਿਧਾਨ ਸਭਾ ਵਿਚ ਰੱਦ ਕਰੇ ਨਹੀਂ ਤਾਂ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਚੰਡੀਗੜ੍ਹ ਨੂੰ ਪੱਕੇ ਤੌਰ 'ਤੇ ਪੰਜਾਬ ਕੋਲੋਂ ਖੋਹਣ ਲਈ ਸੰਵਿਧਾਨ ਵਿਚ ਸੋਧ ਕੀਤੀ ਜਾ ਰਹੀ ਹੈਂ ਜੋ ਕਿ ਬਰਦਾਸ਼ਤ ਯੋਗ ਨਹੀਂ ਹੈ | ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਵੱਡੀ ਗਿਣਤੀ ਵਿਚ ਚੰਡੀਗੜ੍ਹ ਦੇ ਸੈਕਟਰ 34 ਦੇ ਦਸਹਿਰਾ ਗਰਾਉਡ ਵਿਚ ਪਹੁੰਚਣ | ਇਸ ਮÏਕੇ.ਮੋਹਨ ਲਾਲ ਭਗਤਾ, ਮੱਖਣ ਸਿੰਘ ਗੁੰਮਟੀ ਕਲਾਂ, ਜੁਗਰਾਜ ਸਿੰਘ, ਜਸਵੀਰ ਸਿੰਘ, ਜੀਤ ਸਿੰਘ, ਨਛੱਤਰ ਸਿੰਘ ਹਮੀਰਗੜ੍ਹ, ਬਲਵੀਰ ਸਿੰਘ, ਜਗਦੀਪ ਸਿੰਘ ਰਾਏਕੇ ਖ਼ੁਰਦ, ਰੇਸ਼ਮ ਸਿੰਘ ਸਰਪੰਚ ਪਰਮਜੀਤ ਸਿੰਘ, ਚਮਕੌਰ ਸਿੰਘ, ਸੁਖਦੇਵ ਸਿੰਘ ਢਪਾਲੀ, ਰਾਮ ਸਿੰਘ ਕਲਿਆਣ ਸੁੱਖਾ, ਇੰਦਰਜੀਤ ਸਿੰਘ ਜਲਾਲ, ਬਲਵੀਰ ਸਿੰਘ, ਸਤਿਨਾਮ ਸਿੰਘ ਭਗਤਾ, ਇਕਬਾਲ ਸਿੰਘ ਸਿਰੀਏਵਾਲਾ, ਸ਼ਿੰਦਰ ਸਿੰਘ, ਜਸਪ੍ਰੀਤ ਸਿੰਘ ਪਿੱਥੋ, ਮੱਖਣ ਸਿੰਘ, ਗੁਰਸੇਵਕ ਸਿੰਘ ਪਿੱਥੋ, ਅਵਤਾਰ ਸਿੰਘ ਹਮੀਰਗੜ੍ਹ, ਬਹਾਦਰ ਸਿੰਘ ਪਿੱਥੋ, ਜੀਵਨ ਸਿੰਘ ਪਿੱਥੋ, ਸਮੇਤ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ¢ ਪ੍ਰੈੱਸ ਨੂੰ ਇਹ ਜਾਣਕਾਰੀ ਸੁਖਦੇਵ ਸਿੰਘ ਸਾਗੂ ਢਪਾਲੀ ਨੇ ਸਾਂਝੀ ਕੀਤੀ¢