28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਲਈ ਮਲੂਕਾ ਦੀ ਅਗਵਾਈ 'ਚ ਭਾਜਪਾ ਆਗੂਆਂ ਦੀ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 24-11-2025
ਤਲਵੰਡੀ ਸਾਬੋ, 23 ਨਵੰਬਰ (ਰਣਜੀਤ ਸਿੰਘ ਰਾਜੂ)- ਸੰਭਾਵੀ ਤੌਰ 'ਤੇ ਦਸੰਬਰ ਮਹੀਨੇ 'ਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਪੱਧਰੀ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਅੱਜ ਹਲਕਾ ਤਲਵੰਡੀ ਸਾਬੋ ਦੇ ਭਾਜਪਾ ਆਗੂਆਂ ਦੀ ਇਕ ਮੀਟਿੰਗ ਭਾਜਪਾ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੀ ਅਗਵਾਈ 'ਚ ਹੋਈ | ਮੀਟਿੰਗ ਸਬੰਧੀ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਨੇ ਦੱਸਿਆ ਕਿ ਅੱਜ ਤਲਵੰਡੀ ਸਾਬੋ ਹਲਕੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਹਲਕਿਆਂ ਦੀਆਂ ਚੋਣਾਂ ਲਈ ਗੁਰਪ੍ਰੀਤ ਸਿੰਘ ਮਲੂਕਾ ਨੇ ਉਮੀਦਵਾਰਾਂ ਦੀ ਚੋਣ ਕਰਨ ਸਬੰਧੀ ਅਤੇ ਚੋਣ ਲੜਨ ਸਬੰਧੀ ਜ਼ਮੀਨੀ ਪੱਧਰ ਤੇ ਬਣਾਈ ਜਾਣ ਵਾਲੀ ਰਣਨੀਤੀ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ |
ਮਲੂਕਾ ਨੇ ਇਸ ਮੌਕੇ ਦੱਸਿਆ ਕਿ ਭਾਜਪਾ ਵਲੋਂ ਹਲਕਾ ਤਲਵੰਡੀ ਸਾਬੋ ਅਧੀਨ ਆਉਂਦੇ 25 ਬਲਾਕ ਸੰਮਤੀ ਅਤੇ 2 ਜ਼ਿਲ੍ਹਾ ਪ੍ਰੀਸ਼ਦ ਦੇ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ | ਉਨਾਂ ਮੁਤਾਬਿਕ ਚੋਣਾਂ ਲੜਨ ਦੇ ਚਾਹਵਾਨ ਵਰਕਰਾਂ ਨੂੰ ਨਾਮ ਦੇਣ ਲਈ ਕਿਹਾ ਗਿਐ ਅਤੇ ਜਿੱਤ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰ ਵਰਕਰਾਂ ਦੀ ਆਮ ਸਹਿਮਤੀ ਨਾਲ ਚੁਣੇ ਜਾਣਗੇ | ਮਲੂਕਾ ਨੇ ਦਾਅਵਾ ਕੀਤਾ ਕਿ ਪਾਰਟੀ ਦੀ ਭਰਤੀ ਤੋਂ ਬਾਅਦ ਪੇਂਡੂ ਖੇਤਰਾਂ 'ਚ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਕਿਉਂਕਿ ਲੋਕ ਸੇਵਾ ਕੈਂਪਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਮਲੂਕਾ ਨੇ ਆਗਾਮੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਹੋਣ ਦਾ ਦਾਅਵਾ ਵੀ ਠੋਕਿਆ |
ਇਸ ਮੌਕੇ ਸੀ.ਭਾਜਪਾ ਆਗੂ ਰਾਕੇਸ਼ ਮਹਾਜਨ, ਮਲਕੀਤ ਸਿੰਘ, ਕੁਲਵਿੰਦਰ ਕੌਰ ਸੀਂਗੋ, ਇਕਬਾਲ ਸਿੰਘ ਮੰਡਲ ਪ੍ਰਧਾਨ, ਰਜਨੀ ਜੱਸਲ, ਕਰਮਜੀਤ ਸਿੰਘ ਬੰਗੀ ਮੰਡਲ ਪ੍ਰਧਾਨ ਪੱਕਾ ਕਲਾਂ, ਤਾਰਾ ਸਿੰਘ ਨੰਗਲਾ, ਬੂਟਾ ਭਾਈਰੂਪਾ, ਸਲੀਮ ਖਾਨ, ਨਛੱਤਰ ਸਿੰਘ ਬਹਿਮਣ ਜੱਸਾ ਸਿੰਘ, ਪਵਨ ਸ਼ਰਮਾ, ਜਰਨੈਲ ਸਿੰਘ ਭਾਗੀਵਾਂਦਰ, ਗੁਰਜੀਤ ਸਿੰਘ ਗੋਰਾ ਦਿਉਣ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿਆਸੀ ਪਾਰਟੀਆਂ ਦਾ ਖਹਿੜਾ ਛੱਡ ਕੇ ਇਕ ਮੰਚ 'ਤੇ ਇਕੱਤਰ ਹੋਵੇ ਬ੍ਰਾਹਮਣ ਭਾਈਚਾਰਾ-ਹਰਬੰਸ ਸਿੰਘ ਭੋਲਾ <br/> ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜ ਰੋਜ਼ਾ ਵਿੱਦਿਅਕ ਟੂਰ ਲਾਇਆ <br/>
Ad Position 24