28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸਿਆਸੀ ਪਾਰਟੀਆਂ ਦਾ ਖਹਿੜਾ ਛੱਡ ਕੇ ਇਕ ਮੰਚ 'ਤੇ ਇਕੱਤਰ ਹੋਵੇ ਬ੍ਰਾਹਮਣ ਭਾਈਚਾਰਾ-ਹਰਬੰਸ ਸਿੰਘ ਭੋਲਾ <br/>

Ad Position 21
No active advertisement
ਅਜੀਤ ਡੈਸਕ 24-11-2025
ਭੁੱਚੋ ਮੰਡੀ, 23 ਨਵੰਬਰ (ਪਰਵਿੰਦਰ ਸਿੰਘ ਜੌੜਾ)-ਬ੍ਰਾਹਮਣ ਸਭਾ ਭੁੱਚੋ ਮੰਡੀ ਦੇ ਪ੍ਰਧਾਨ ਹਰਬੰਸ ਸਿੰਘ ਭੋਲਾ ਨੇ ਅਪੀਲ ਕੀਤੀ ਹੈ ਕਿ ਬ੍ਰਾਹਮਣ ਭਾਈਚਾਰਾ ਸਾਰੀਆਂ ਹੀ ਸਿਆਸੀ ਪਾਰਟੀਆਂ ਦਾ ਖਹਿੜਾ ਛੱਡ ਕੇ ਇਕ ਮੰਚ 'ਤੇ ਇਕੱਤਰ ਹੋਵੇ, ਤਾਂ ਜੋ ਭਾਈਚਾਰੇ ਨੂੰ ਦਰਪੇਸ਼ ਚੁਣੌਤੀਆਂ ਦਾ ਡਟ ਕੇ ਸਾਹਮਣਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਬ੍ਰਾਹਮਣ ਭਾਈਚਾਰੇ ਨੂੰ ਅੱਖੋਂ-ਪਰੋਖੇ ਕੀਤਾ ਹੋਇਆ ਹੈ ਅਤੇ ਬ੍ਰਾਹਮਣ ਭਾਈਚਾਰਾ ਜਨਰਲ ਕੈਟਾਗਿਰੀ ਵਿਚ ਹੋਣ ਕਰਕੇ ਸਾਰੀਆਂ ਸਰਕਾਰੀ ਸਹੂਲਤਾਂ ਤੋਂ ਵਾਂਝਾ ਰੱਖਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੋਵੇ ਜਾਂ ਸੂਬਾ ਸਰਕਾਰ, ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਬ੍ਰਾਹਮਣ ਭਾਈਚਾਰੇ ਨੂੰ ਵੋਟ ਦੇ ਤੌਰ 'ਤੇ ਵਰਤਿਆ ਹੈ | ਉਨ੍ਹਾਂ ਕਿਹਾ ਕਿ 80 ਫ਼ੀਸਦੀ ਬ੍ਰਾਹਮਣ ਪਿੰਡਾਂ ਵਿਚ ਰਹਿੰਦੇ ਹਨ ਅਤੇ ਦੁਰਗਤ ਦੀ ਜ਼ਿੰਦਗੀ ਹੰਢਾ ਰਹੇ ਹਨ ਅਤੇ ਪੀੜ੍ਹੀ ਦਰ ਪੀੜ੍ਹੀ ਉਨ੍ਹਾਂ ਦੇ ਬੱਚੇ ਬੇਰੁਜ਼ਗਾਰ ਹਨ | ਉਨ੍ਹਾਂ ਕਿਹਾ ਕਿ ਬ੍ਰਾਹਮਣ ਭਾਈਚਾਰੇ ਨੂੰ ਇਕ ਮੰਚ 'ਤੇ ਇਕੱਤਰ ਕਰਨ ਲਈ 30 ਨਵੰਬਰ ਨੂੰ ਤੁੰਗਵਾਲੀ ਦੇ ਦੁਰਗਾ ਮਾਤਾ ਮੰਦਰ ਵਿਖੇ ਅਮਰਜੀਤ ਸ਼ਰਮਾ ਦੀ ਅਗਵਾਈ ਹੇਠ 12.30 ਵਜੇ ਮੀਟਿੰਗ ਰੱਖੀ ਗਈ ਹੈ, ਵਿਚ ਬ੍ਰਾਹਮਣ ਵੈੱਲਫੇਅਰ ਬੋਰਡ ਦੇ ਚੇਅਰਮੈਨ ਪੰਕਜ ਸ਼ਾਰਦਾ ਵੀ ਪਹੁੰਚਣਗੇ | ਮੀਟਿੰਗ ਵਿਚ ਕਿਸੇ ਵੀ ਸਿਆਸੀ ਆਗੂ ਨੂੰ ਨਹੀਂ ਬੁਲਾਇਆ ਜਾਵੇਗਾ ਅਤੇ ਮੀਟਿੰਗ ਪੂਰੀ ਤਰ੍ਹਾਂ ਗੈਰ-ਸਿਆਸੀ ਹੋਵੇਗੀ | ਇਸ ਮੌਕੇ ਅਮਰਜੀਤ ਸ਼ਰਮਾ, ਬਿਕਰਮਜੀਤ ਸ਼ਰਮਾ, ਦਰਸ਼ਨ ਸ਼ਰਮਾ ਅਤੇ ਜਤਿੰਦਰ ਸ਼ਰਮਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣ ਦੇ ਨਾਲ ਹੀ ਹੋਏ ਸ਼ੁਰ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਲਈ ਮਲੂਕਾ ਦੀ ਅਗਵਾਈ 'ਚ ਭਾਜਪਾ ਆਗੂਆਂ ਦੀ ਹੋਈ ਮੀਟਿੰਗ <br/>
Ad Position 24