ਮਹਿਰਾਜ, 27 ਦਸੰਬਰ (ਸੁਖਪਾਲ ਮਹਿਰਾਜ)-ਇਤਿਹਾਸਕ ਗੁਰਦੁਆਰਾ ਬਾਬਾ ਰਾਮਸਰਾ ਸਾਹਿਬ ਮੋੜੀਗੱਡ ਅਸਥਾਨ ਮਹਿਰਾਜ ਵਿਖੇ ਹਰ ਸਾਲ ਦੀ ਤਰ੍ਹਾਂ ਧੰਨ-ਧੰਨ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਗਿਆ | ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਕਥਾਵਾਚਕ ਭਾਈ ਭੋਲਾ ਸਿੰਘ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ | ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਧਾਰਮਿਕ ਵਿਰਸੇ 'ਤੇ ਮਾਣ ਹੋਣਾ ਚਾਹੀਦਾ ਹੈ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਦਾ ਪ੍ਰੇਰਣਾ ਲੈ ਕੇ ਜੀਵਨ ਵਿਚ ਸੱਚ ਅਤੇ ਧਰਮ ਦੇ ਮਾਰਗ 'ਤੇ ਤੁਰਨਾ ਚਾਹੀਦਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸ਼ਹੀਦਾਂ ਨੂੰ ਨਮਨ ਕਰਦਿਆਂ ਗੁਰਬਾਣੀ ਨਾਲ ਜੁੜਕੇ ਆਤਮਕ ਲਾਹਾ ਪ੍ਰਾਪਤ ਕੀਤਾ |